ਜਲੰਧਰ ਵਿਖੇ ਰਬੜ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Monday, Apr 13, 2026 - 12:22 PM (IST)

ਜਲੰਧਰ ਵਿਖੇ ਰਬੜ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਲੰਧਰ (ਸੋਨੂੰ)- ਥਾਣਾ 1 ਅਧੀਨ ਆਉਂਦੇ ਇੰਡਸਟਰੀਅਲ ਏਰੀਆ ਵਿੱਚ ਆਉਂਦੀ ਅਨਮੋਲ ਰਬੜ ਫੈਕਟਰੀ 'ਚ ਬੀਤੀ ਦੇਰ ਰਾਤ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਅਨਮੋਲ ਰਬੜ ਫੈਕਟਰੀ 'ਚ ਸਵੇਰੇ 2:00 ਵਜੇ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਿਆ। ਜਿਸ ਕਾਰਨ ਕਰਮਚਾਰੀਆਂ 'ਚ ਹੜਕੰਪ ਮਚ ਗਿਆ। ਇਸ ਦੇ ਬਾਅਦ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਮਗਰੋਂ ਤਿੰਨ ਫਾਇਰ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਅੱਗ ਦੀਆਂ ਲਪਟਾਂ ਵਿਖਾਈ ਦੇ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਫਾਇਰ ਵਿਭਾਗ ਦੇ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਅਨਮੋਲ ਰਬੜ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਤਿੰਨ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ। ਅੱਗ ਦੀ ਤੀਬਰਤਾ ਨੂੰ ਵੇਖਦੇ ਹੋਏ ਸਵੇਰੇ ਸਾਢੇ ਤਿੰਨ ਵਜੇ ਫਾਮ ਸਪਰੇਅ ਕਰਕੇ ਇਸ 'ਤੇ ਕਾਬੂ ਪਾਇਆ ਗਿਆ। ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਮੇਂ ਫੈਕਟਰੀ 'ਚ ਕੋਈ ਸੁਰੱਖਿਆ ਦੇ ਪ੍ਰਬੰਧ ਨਹੀਂ ਸਨ, ਜਿਸ ਨੂੰ ਲੈ ਕੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਘਟਨਾ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News