ਜਲੰਧਰ ''ਚ ਚੱਪਲਾਂ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ
Thursday, Oct 23, 2025 - 02:36 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਮਾਡਲ ਹਾਊਸ ਨੇੜੇ ਕੋਟ ਮੁਹੱਲਾ ਵਿੱਚ ਇਕ ਚੱਪਲਾਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੂੰ ਬੁੱਧਵਾਰ ਰਾਤ 10:25 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਇਸ ਦੇ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਮਗਰੋਂ ਦੇਰ ਰਾਤ ਅੱਗ 'ਤੇ ਕਾਬੂ ਪਾਇਆ ਗਿਆ। ਰਿਪੋਰਟਾਂ ਅਨੁਸਾਰ ਅੱਗ 'ਤੇ ਕਾਬੂ ਪਾਉਣ ਲਈ ਪੰਜ ਤੋਂ ਵੱਧ ਗੱਡੀਆਂ ਤੋਂ ਪਾਣੀ ਦੀ ਵਰਤੋਂ ਕੀਤੀ ਗਈ। ਅੱਗ 'ਤੇ ਕਾਬੂ ਪਾਉਣ ਵਿੱਚ ਲਗਭਗ ਤਿੰਨ ਘੰਟੇ ਲੱਗ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ
ਫਾਇਰ ਬ੍ਰਿਗੇਡ ਦੇ ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਰਾਤ ਸਾਢੇ 10 ਵਜੇ ਦੇ ਕਰੀਬ ਕੋਟ ਇਲਾਕੇ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਜਦੋਂ ਉਨ੍ਹਾਂ ਦੀ ਟੀਮ ਪਹੁੰਚੀ ਤਾਂ ਅੱਗ ਬਹੁਤ ਭਿਆਨਕ ਸੀ। ਉਹ ਦੋ ਵਾਹਨਾਂ ਨੂੰ ਘਟਨਾ ਸਥਾਨ 'ਤੇ ਲੈ ਗਏ ਸਨ ਪਰ ਵਾਹਨਾਂ ਦੀ ਗਿਣਤੀ ਵਧਣ ਕਾਰਨ, ਪੰਜ ਤੋਂ ਵੱਧ ਵਾਹਨਾਂ ਦੇ ਪਾਣੀ ਦੀ ਵਰਤੋਂ ਕੀਤੀ ਗਈ।ਅੱਗ ਲੱਗਣ ਦੇ ਕਾਰਨਾਂ ਬਾਰੇ ਉਨ੍ਹਾਂ ਕਿਹਾ ਕਿ ਦੀਵਾਲੀ ਦੇ ਪਟਾਕੇ ਚਲਾਏ ਜਾ ਰਹੇ ਸਨ, ਜਿਸ ਕਾਰਨ ਅੱਗ ਲੱਗੀ ਹੋ ਸਕਦੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8