ਜਲੰਧਰ ਵਿਖੇ ਪੈਟਰੋਲ ਪੰਪ ਨੇੜੇ ਫੈਕਟਰੀ ''ਚ ਲੱਗੀ ਭਿਆਨਕ ਅੱਗ
Saturday, Mar 08, 2025 - 12:36 PM (IST)

ਜਲੰਧਰ (ਸੋਨੂੰ)- ਜਲੰਧਰ ਵਿਖੇ ਬਸਤੀ ਬਾਵਾ ਖੇਲ ਰੋਡ 'ਤੇ ਇਕ ਪੈਟਰੋਲ ਪੰਪ ਨੇੜੇ ਸਥਿਤ ਇਕ ਥਰਮੋਕੋਲ ਫੈਕਟਰੀ ਵਿੱਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਤੋਂ ਤੁਰੰਤ ਬਾਅਦ ਲੋਕਾਂ ਨੇ ਇਸ ਬਾਰੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਜਿਵੇਂ ਹੀ ਫਾਇਰ ਵਿਭਾਗ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਸ ਨੇ ਤੁਰੰਤ ਆਪਣੀਆਂ ਗੱਡੀਆਂ ਮੌਕੇ 'ਤੇ ਭੇਜੀਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਸ ਅੱਗ 'ਤੇ ਕਾਫ਼ੀ ਮਿਹਨਤ ਤੋਂ ਬਾਅਦ ਕਾਬੂ ਪਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਫਾਇਰ ਵਿਭਾਗ ਦੇ ਅਧਿਕਾਰੀ ਵੀ. ਕੇ. ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 3.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਅੱਗ ਬੁਝਾਉਣ ਲਈ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e