ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ ''ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ ਧੂੰਏਂ ਨਾਲ ਲੋਕ ਬੇਹਾਲ

Wednesday, May 20, 2026 - 12:16 PM (IST)

ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ ''ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ ਧੂੰਏਂ ਨਾਲ ਲੋਕ ਬੇਹਾਲ

ਜਲੰਧਰ (ਖੁਰਾਣਾ)-ਜਲੰਧਰ ਸ਼ਹਿਰ ਦੇ ਕਾਜ਼ੀ ਮੰਡੀ ਇਲਾਕੇ ਵਿਚ ਮੰਗਲਵਾਰ ਨੂੰ ਇਕ ਵਾਰ ਫਿਰ ਕਬਾੜ ਅਤੇ ਕੂੜੇ ਦੇ ਢੇਰਾਂ ਵਿਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਅੱਗ ਕਾਰਨ ਉੱਠਦਾ ਕਾਲਾ ਅਤੇ ਜ਼ਹਿਰੀਲਾ ਧੂੰਆਂ ਨੇੜਲੀਆਂ ਰਿਹਾਇਸ਼ੀ ਕਾਲੋਨੀਆਂ ਤੱਕ ਫੈਲ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਵਿਗੜਦੀ ਵੇਖ ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਟੀਮ ਨੇ ਅੱਗ ’ਤੇ ਕਾਬੂ ਪਾਇਆ।

ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਕਾਜ਼ੀ ਮੰਡੀ ਵਿਚ ਲੰਮੇ ਸਮੇਂ ਤੋਂ ਖੁੱਲ੍ਹੇ ਪਲਾਟਾਂ ਵਿਚ ਕੂੜਾ ਅਤੇ ਕਬਾੜ ਇਕੱਠਾ ਕੀਤਾ ਜਾ ਰਿਹਾ ਹੈ। ਦੋਸ਼ ਹਨ ਕਿ ਕਬਾੜ ਵਿਚੋਂ ਲਾਹੇਵੰਦ ਸਾਮਾਨ ਵੱਖ ਕਰਨ ਤੋਂ ਬਾਅਦ ਬਚਿਆ ਹੋਇਆ ਕੂੜਾ ਜਾਣਬੁੱਝ ਕੇ ਅੱਗ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਕਾਰਨ ਇਲਾਕੇ ਵਿਚ ਲਗਭਗ ਰੋਜ਼ਾਨਾ ਪ੍ਰਦੂਸ਼ਣ ਫੈਲ ਰਿਹਾ ਹੈ, ਪਰ ਸਬੰਧਤ ਵਿਭਾਗ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ

ਸੂਰਿਆ ਐਨਕਲੇਵ, ਗੁਰੂ ਗੋਬਿੰਦ ਸਿੰਘ ਐਵੇਨਿਊ ਅਤੇ ਨੇੜਲੇ ਇਲਾਕਿਆਂ ਦੇ ਨਿਵਾਸੀਆਂ ਨੇ ਦੱਸਿਆ ਕਿ ਜ਼ਹਿਰੀਲੇ ਧੂੰਏਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਾਹ ਸਬੰਧੀ ਮਰੀਜ਼ਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਉਠਾਉਣੀ ਪੈ ਰਹੀ ਹੈ। ਸੜਕ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਵੀ ਧੂੰਏਂ ਕਾਰਨ ਵਿਜ਼ੀਬਿਲਟੀ ਘੱਟ ਹੋਣ ਨਾਲ ਦਿੱਕਤ ਆਉਂਦੀ ਹੈ। ਸਥਾਨਕ ਲੋਕਾਂ ਨੇ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਇੰਪਰੂਵਮੈਂਟ ਟਰੱਸਟ ਤੋਂ ਮੰਗ ਕੀਤੀ ਹੈ ਕਿ ਕਾਜ਼ੀ ਮੰਡੀ ਇਲਾਕੇ ਵਿਚ ਗ਼ੈਰ-ਕਾਨੂੰਨੀ ਰੂਪ ਵਿਚ ਜਮ੍ਹਾ ਕੀਤੇ ਜਾ ਰਹੇ ਕਬਾੜ ਅਤੇ ਕੂੜੇ ਖ਼ਿਲਾਫ਼ ਮੁਹਿੰਮ ਚਲਾਈ ਜਾਵੇ। ਲੋਕਾਂ ਨੇ ਇਹ ਵੀ ਦੋਸ਼ ਲਾਇਆ ਕਿ ਇਸ ਪੂਰੇ ਕੰਮ ਨੂੰ ਇਕ ਕੌਂਸਲਰ ਅਤੇ ਕੁਝ ਪ੍ਰਭਾਵਸ਼ਾਲੀ ਲੋਕਾਂ ਦੀ ਸਰਪ੍ਰਸਤੀ ਪ੍ਰਾਪਤ ਹੈ, ਜਿਸ ਕਾਰਨ ਸ਼ਿਕਾਇਤਾਂ ਦੇ ਬਾਅਦ ਵੀ ਕਾਰਵਾਈ ਨਹੀਂ ਹੋ ਰਹੀ। ਨਿਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਇਸ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News