ਜਲੰਧਰ ''ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
Friday, Jun 19, 2026 - 02:13 PM (IST)
ਜਲੰਧਰ (ਸ. ਹ.)- ਟਰਾਂਸਪੋਰਟ ਨਗਰ ਫਲਾਈਓਵਰ 'ਤੇ ਵੀਰਵਾਰ ਰਾਤੀਂ ਚੱਲਦੀ ਸਵਿੱਫ਼ਟ ਕਾਰ ਨੂੰ ਅੱਗ ਲੱਗ ਗਈ। ਜਿਵੇਂ ਹੀ ਕਾਰ ਵਿਚੋਂ ਅੱਗ ਦੀਆਂ ਲਾਟਾਂ ਨਿਕਲੀਆਂ ਤਾਂ ਕਾਰ ਸਵਾਰ ਜੋੜੇ ਨੇ ਤੁਰੰਤ ਕਾਰ ਵਿਚੋਂ ਬਾਹਰ ਛਾਲ ਮਾਰ ਦਿੱਤੀ, ਜਦਕਿ ਵੇਖਦੇ ਹੀ ਵੇਖਦੇ ਕਾਰ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦੇ ਆਦਮਪੁਰ ਨਿਵਾਸੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਹਨ। ਉਹ ਆਪਣੀ ਪਤਨੀ ਨਾਲ ਸਵਿੱਫ਼ਟ ਡਿਜ਼ਾਇਰ ਕਾਰ ਵਿਚ ਸਵਾਰ ਹੋ ਕੇ ਪਿਤਾ ਦਾ ਪਤਾ ਲੈਣ ਹਸਪਤਾਲ ਜਾ ਰਹੇ ਸਨ ਅਤੇ ਜਿਵੇਂ ਹੀ ਟਰਾਂਸਪੋਰਟ ਨਗਰ ਫਲਾਈਓਵਰ ’ਤੇ ਪਹੁੰਚੇ ਤਾਂ ਅਚਾਨਕ ਕਾਰ ਦੇ ਬੋਨਟ ਵਿਚੋਂ ਅੱਗ ਦੀਆਂ ਚੰਗਿਆੜੀਆਂ ਨਿਕਲਣ ਲੱਗੀਆਂ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਤੁਰੰਤ ਕਾਰ ਰੋਕੀ ਅਤੇ ਪਤਨੀ ਸਮੇਤ ਕਾਰ ਵਿਚੋਂ ਬਾਹਰ ਛਾਲ ਮਾਰ ਦਿੱਤੀ। ਵੇਖਦੇ ਹੀ ਵੇਖਦੇ ਕਾਰ ਨੂੰ ਅੱਗ ਦੀਆਂ ਲਾਟਾਂ ਨੇ ਘੇਰ ਲਿਆ। ਰਾਹਗੀਰਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਤੱਕ ਅੱਗ ਬੁੱਝੀ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਹਾਲਾਂਕਿ ਚੰਗੀ ਕਿਸਮਤ ਨੂੰ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: ਹਾਜੀਪੁਰ 'ਚ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
