ਦੇਰ ਰਾਤ ਸਬਜ਼ੀ ਮੰਡੀ ''ਚ ਵੱਡੀ ਲੁੱਟ, ਫੈਲੀ ਦਹਿਸ਼ਤ
Tuesday, Dec 16, 2025 - 03:28 PM (IST)
ਜਲੰਧਰ (ਕੁੰਦਨ, ਪੰਕਜ)- ਕੱਲ੍ਹ ਦੇਰ ਰਾਤ ਸਬਜ਼ੀ ਮੰਡੀ ਚੌਕ ਵੱਲੋਂ ਆ ਰਹੇ ਐਕਟਿਵਾ ਸਵਾਰ ਦੋ ਨੌਜਵਾਨਾਂ ਨਾਲ ਲੁੱਟ ਦੀ ਵਾਰਦਾਤ ਵਾਪਰੀ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਪਛਾਣ ਸ਼ੰਕਰ ਵਜੋਂ ਹੋਈ ਹੈ, ਜੋ ਕਬਾੜ ਦਾ ਕੰਮ ਕਰਦਾ ਹੈ।ਸ਼ੰਕਰ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਆ ਰਹੇ ਸਨ, ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਐਕਟਿਵਾ ਨੂੰ ਜਾਣਬੁੱਝ ਕੇ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਦੋਸ਼ੀਆਂ ਨੇ ਧਮਕੀ ਦੇ ਕੇ ਸ਼ੰਕਰ ਕੋਲੋਂ 10 ਹਜ਼ਾਰ ਰੁਪਏ ਨਕਦ ਅਤੇ ਉਸਦੇ ਭਰਾ ਦਾ ਇੱਕ ਮੋਬਾਈਲ ਫ਼ੋਨ ਛੀਨ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
