ਯੁਵਕ ਸੇਵਾਵਾਂ ਵਿਭਾਗ ਨੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਚੁੱਕਿਆ ਬੀੜਾ

08/02/2022 11:14:00 PM

ਹੁਸ਼ਿਆਰਪੁਰ (ਘੁੰਮਣ) : ਮਾਤਾ ਚਿੰਤਪੁਰਨੀ ਮੇਲੇ ਦੌਰਾਨ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ, ਉਥੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਨਿਰਦੇਸ਼ਾਂ ’ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਐੱਨ.ਐੱਸ.ਐੱਸ. ਵਲੰਟੀਅਰਾਂ ਰਾਹੀਂ ਮੇਲੇ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਬੀੜਾ ਉਠਾਇਆ ਗਿਆ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਵਿਭਾਗ ਵੱਲੋਂ ਇਸ ਦੀ ਪਹਿਲ ਕੀਤੀ ਗਈ ਹੈ। 4 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੋਕਾਂ ਨੂੰ ਸਾਫ਼-ਸਫਾਈ ਲਈ ਜਾਗਰੂਕ ਕਰਨ ਤੇ ਸਫ਼ਾਈ ਵਿਵਸਥਾ ਸੁਚਾਰੂ ਰੱਖਣ 'ਚ ਯੋਗਦਾਨ ਦਿੱਤਾ ਜਾ ਰਿਹਾ ਹੈ।

ਖ਼ਬਰ ਇਹ ਵੀ : ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10

PunjabKesari

ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ 60 ਐੱਨ.ਐੱਸ.ਐੱਸ. ਵਲੰਟੀਅਰ ਸਵੈ-ਇੱਛਾ ਨਾਲ ਇਸ ਨੇਕ ਕਾਰਜ ਵਿੱਚ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਟੀ ਸ਼ਰਟਾਂ, ਟੋਪੀਆਂ, ਮਾਸਕ ਤੇ ਦਸਤਾਨੇ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਵਲੰਟੀਅਰਾਂ ਦੀ ਇਸ ਸਮਾਜ ਸੇਵਾ 'ਚ ਆਮ ਜਨਤਾ ’ਤੇ ਕਾਫ਼ੀ ਸਾਕਾਰਾਤਮਕ ਪ੍ਰਭਾਵ ਪਿਆ ਹੈ। ਸਾਰੇ ਐੱਨ.ਐੱਸ.ਐੱਸ. ਵਲੰਟੀਅਰ ਲੰਗਰ ਕਮੇਟੀਆਂ ਤੇ ਸ਼ਰਧਾਲੂਆਂ ਨੂੰ ਸਫ਼ਾਈ ਰੱਖਣ ਦੇ ਨਾਲ-ਨਾਲ ਸਰਕਾਰ ਵੱਲੋਂ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਪ੍ਰਤੀ ਵੀ ਜਾਗਰੂਕ ਕਰ ਰਹੇ ਹਨ, ਜੋ ਕਿ ਵਰਤਮਾਨ ਸਮੇਂ ਦੇ ਹਿਸਾਬ ਨਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਵਲੰਟੀਅਰ ਜਾਗਰੂਕਤਾ ਬੈਨਰ ਰਾਹੀਂ ਜਿਥੇ ਸ਼ਰਧਾਲੂਆਂ ਤੇ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਣਾਏ ਰੱਖਣ ਲਈ ਜਾਗਰੂਕ ਕਰ ਰਹੇ ਹਨ, ਉਥੇ ਨਗਰ ਨਿਗਮ ਦੇ ਸਹਿਯੋਗ ਨਾਲ ਰਸਤੇ 'ਚ ਪਏ ਕੂੜੇ-ਕਰਕਟ ਨੂੰ ਵੀ ਚੁੱਕ ਰਹੇ ਹਨ।

ਇਹ ਵੀ ਪੜ੍ਹੋ : 12 ਗਊਵੰਸ਼ਾਂ ਦੀ ਮੌਤ ਦੀ ਗੁੱਥੀ ਪਟਿਆਲਾ ਪੁਲਸ ਨੇ 24 ਘੰਟਿਆਂ ’ਚ ਸੁਲਝਾਈ, ਅੰਤਰਰਾਜੀ 6 ਗਊ ਸਮੱਗਲਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News