14 ਦਸੰਬਰ ਨੂੰ ਲਾਈ ਜਾ ਰਹੀ ਲੋਕ ਅਦਾਲਤ ਰਾਹੀਂ ਹੋਵੇਗਾ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰਾ
Saturday, Nov 30, 2024 - 06:05 PM (IST)
ਕਪੂਰਥਲਾ (ਮਹਾਜਨ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ 14 ਦਸੰਬਰ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਸਾਰੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਮਾਣਯੋਗ ਰਾਜਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ-ਸਮੇਂ ’ਤੇ ਪ੍ਰੀ-ਕ ਅਦਾਲਤਾਂ ਦੇ ਆਯੋਜਨ ਕਰਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪਤਨੀ ਤੇ 3 ਧੀਆਂ ਨਾਲ ਐਕਟਿਵਾ 'ਤੇ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਵਿਛ ਗਏ ਸੱਥਰ
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੰਪਾਉੂਂਡੇਬਲ ਕੇਸ, ਧਾਰਾ 138 ਐੱਨ. ਆਈ. ਐਕਟ, ਐੱਮ. ਏ. ਸੀ. ਟੀ. ਕੇਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ਼, ਲੈਂਡ ਐਕੂਜ਼ੀਸ਼ਨ ਮੈਟਰਜ਼, ਸਿਵਲ ਕੇਸ, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ ਮੈਟਰ ਵਗੈਰਾ, ਕੇਸ ਸ਼ਾਮਲ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫੈਸਲੇ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ। ਨੈਸ਼ਨਲ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਸਮੂਹ ਇੰਸ਼ੋਰੈਂਸ ਕੰਪਨੀਆਂ ਅਤੇ ਬੈਂਕ ਮੈਨੇਜਰ ਸਾਹਿਬਾਨ ਨਾਲ ਮੀਟਿੰਗ ਕਰਕੇ ਵੱਧ ਤੋਂ ਵੱਧ ਪ੍ਰੀ ਲਿਟੀਗੇਟੀਵ ਬੈਂਕ ਕੇਸ ਲਗਵਾਉਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਸੀ. ਜੇ. ਐੱਮ. ਮਾਨਯੋਗ ਰਾਜਵੰਤ ਕੋਰ ਵੱਲੋਂ ਸਮੂਹ ਬੈਂਕਾਂ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਮੈਨੇਜਰ ਸਾਹਿਬਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8