ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ''ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ ਸਿਹਤ ਜਾਂਚ :ਯਸ਼ਪਾਲ

Saturday, Oct 24, 2026 - 07:15 PM (IST)

ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ''ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ ਸਿਹਤ ਜਾਂਚ :ਯਸ਼ਪਾਲ

ਜਲੰਧਰ (ਧਵਨ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ ਦਫ਼ਤਰ ਕੰਪਲੈਕਸ ਵਿਚ ਕਰਮਚਾਰੀਆਂ ਅਤੇ ਆਮ ਜਨਤਾ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਦਿਨ ਮੈਡੀਕਲ ਕੈਂਪ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪਹਿਲ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਬੀਮਾਰੀਆਂ ਤੋਂ ਬਚਾਅ ਲਈ ਨਿਯਮਿਤ ਸਿਹਤ ਜਾਂਚ ਦੇ ਮਹੱਤਵ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਦੀ ਪ੍ਰਧਾਨਗੀ ਖੇਤਰੀ ਪਾਸਪੋਰਟ ਅਫਸਰ ਯਸ਼ਪਾਲ ਪਾਲ ਨੇ ਕੀਤੀ। ਇਸ ਮੌਕੇ ‘ਕੇਅਰਬੈਸਟ’ ਹਸਪਤਾਲ ਜਲੰਧਰ ਦੇ ਦਿਲ ਦੀਆਂ ਬੀਮਾਰੀਆਂ ਦੇ ਮਾਹਿਰ ਡਾ. ਰਮਨ ਚਾਵਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪ੍ਰੋਗਰਾਮ ਦੌਰਾਨ ਡਾ. ਰਮਨ ਚਾਵਲਾ ਨੇ ਦਿਲ ਦੀ ਸਿਹਤ ਨਾਲ ਸਬੰਧਤ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਲੋਕਾਂ ਨੂੰ ਦਿਲ ਨੂੰ ਸਿਹਤਮੰਦ ਰੱਖਣ, ਸੰਤੁਲਿਤ ਅਤੇ ਪੌਸ਼ਟਿਕ ਆਹਾਰ ਅਪਣਾਉਣ, ਨਿਯਮਿਤ ਸਰੀਰਕ ਸਰਗਰਮੀਆਂ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਬਣਾਈ ਰੱਖਣ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਨਾਲ ਕਈ ਬੀਮਾਰੀਆਂ ਦਾ ਸ਼ੁਰੂਆਤੀ ਪੜਾਅ ਵਿਚ ਪਤਾ ਲਾਇਆ ਜਾ ਸਕਦਾ ਹੈ, ਜਿਸ ਨਾਲ ਢੁੱਕਵੇਂ ਇਲਾਜ ਅਤੇ ਗੰਭੀਰ ਸਮੱਸਿਆਵਾਂ ਤੋਂ ਬਚਾਅ ਸੰਭਵ ਹੁੰਦਾ ਹੈ।

PunjabKesari

ਕੈਂਪ ਦੌਰਾਨ ਦਫ਼ਤਰ ਦੇ ਕਰਮਚਾਰੀਆਂ ਅਤੇ ਆਮ ਜਨਤਾ ਸਮੇਤ ਲਗਭਗ 60 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਪਹਿਲ ਜ਼ਰੀਏ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਕਿਸੇ ਵੀ ਸੰਭਾਵੀ ਬੀਮਾਰੀ ਦੇ ਲੱਛਣਾਂ ਨੂੰ ਅਣਦੇਖਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਵਿਚ ਨਿਯਮਿਤ ਸਿਹਤ ਜਾਂਚ ਨੂੰ ਰੋਜ਼ਾਨਾ ਜੀਵਨ ਦਾ ਮਹੱਤਵਪੂਰਨ ਹਿੱਸਾ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ: ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

ਖੇਤਰੀ ਪਾਸਪੋਰਟ ਅਫਸਰ ਯਸ਼ਪਾਲ ਪਾਲ ਨੇ ਸਿਹਤ ਜਾਗਰੂਕਤਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਰਮਚਾਰੀਆਂ ਅਤੇ ਆਮ ਜਨਤਾ ਦੀ ਸਿਹਤ ਅਤੇ ਭਲਾਈ ਮਹੱਤਵਪੂਰਨ ਹੈ। ਅਜਿਹੇ ਪ੍ਰੋਗਰਾਮ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਜਾਂਚ ਬੀਮਾਰੀਆਂ ਦੀ ਰੋਕਥਾਮ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਪ੍ਰੋਗਰਾਮ ਦੇ ਆਖਿਰ ਵਿਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜ਼ਿੰਮੇਵਾਰ ਰਹਿਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਖੇਤਰੀ ਪਾਸਪੋਰਟ ਦਫ਼ਤਰ ਦੀ ਇਹ ਪਹਿਲ ਕਰਮਚਾਰੀਆਂ ਅਤੇ ਆਮ ਜਨਤਾ ਵਿਚਕਾਰ ਸਿਹਤ ਜਾਗਰੂਕਤਾ ਵਧਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਰਹੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ ਪਟਵਾਰੀ ਤਲਬ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News