ਹੜ੍ਹ ਪ੍ਰਭਾਵਿਤ ਇਲਾਕਿਆਂ ''ਚ ਬਾਬਾ ਕਸ਼ਮੀਰਾ ਸਿੰਘ ਟਰੱਸਟ ਵੱਲੋਂ ਲਗਾਇਆ ਗਿਆ ਮੈਡੀਕਲ ਕੈਂਪ
Thursday, Jul 27, 2023 - 01:32 PM (IST)

ਜਲੰਧਰ (ਵੈੱਬ ਡੈਸਕ, ਸੋਨੂੰ)- ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਸ਼ਾਹਕੋਟ ਅਤੇ ਮਲਸੀਆਂ ਵਿਚ ਵੀ ਹੜ੍ਹਾਂ ਦੇ ਕਾਰਨ ਕਾਫ਼ੀ ਇਲਾਕੇ ਪ੍ਰਭਾਵਿਤ ਹੋਏ ਹਨ। ਕਈ ਲੋਕਾਂ ਦੀ ਜਾਨ ਜਾਣ ਦੇ ਨਾਲ-ਨਾਲ ਹੜ੍ਹਾਂ ਨਾਲ ਪੰਜਾਬ ਨੂੰ ਬੇਹੱਦ ਨੁਕਸਾਨ ਹੋਇਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੂਬਾ ਸਰਕਾਰ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ। ਲੋਕਾਂ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਮੈਡੀਕਲ ਕੈਂਪਾਂ ਦਾ ਵੀ ਆਯੋਜਨ ਜਿੱਥੇ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਉਥੇ ਹੀ ਧਾਰਮਿਕ ਸੰਸਥਾਵਾਂ ਵੀ ਵੱਧ-ਚੜ੍ਹ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਹੂਲਤਾਂ ਪਹੁੰਚਾ ਰਹੀਆਂ ਹਨ।
ਇਹ ਵੀ ਪੜ੍ਹੋ-ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਡਰਾਈਵਰ ਨਿਕਲਿਆ ਮਾਸਟਰ ਮਾਈਂਡ
ਇਸੇ ਤਹਿਤ ਬਾਬਾ ਕਸ਼ਮੀਰਾ ਸਿੰਘ ਜਨ ਸੇਵਾ ਚੈਰੀਟੇਬਲ ਟਰੱਸਟ ਵੱਲੋਂ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਹੁਣ ਤੱਕ ਉਨ੍ਹਾਂ ਵੱਲੋਂ ਕਰੀਬ 2 ਹਜ਼ਾਰ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਇਸ ਸਮੇਂ ਉਨ੍ਹਾਂ ਵੱਲੋਂ ਸ਼ਾਹਕੋਟ ਵਿਖੇ ਗਿੱਦੜਪਿੰਡੀ ਵਿਚ ਮੈਡੀਕਲ ਕੈਂਪ ਲਗਾਏ ਗਏ ਹਨ, ਜਿੱਥੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਡਾਕਟਰ ਦਾ ਕਹਿਣਾ ਹੈ ਕਿ ਮਰੀਜ਼ਾਂ ਵਿਚ ਟਾਇਫਾਇਡ ਅਤੇ ਸਕਿੱਨ ਦੀ ਬੀਮਾਰੀ ਵੇਖਣ ਨੂੰ ਮਿਲ ਰਹੀ ਹੈ। ਮਰੀਜ਼ਾਂ ਦੀ ਜਾਂਚ ਉਪਰੰਤ ਉਨ੍ਹਾਂ ਨੂੰ ਦਵਾਈ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 16 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ 'ਚ ਮਾਂ ਨੂੰ ਕਹੇ ਭਾਵੁਕ ਕਰ ਦੇਣ ਵਾਲੇ ਬੋਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ