ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ, ਡਾ. ਨਛੱਤਰ ਪਾਲ ਨੇ ਰੱਖੀ ਮੰਗ

Tuesday, Aug 04, 2026 - 02:07 PM (IST)

ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ, ਡਾ. ਨਛੱਤਰ ਪਾਲ ਨੇ ਰੱਖੀ ਮੰਗ

ਚੰਡੀਗੜ੍ਹ( ਅੰਕੁਰ ਤਾਂਗੜੀ)- ਵਿਧਾਨ ਸਭਾ 'ਚ ਬਸਪਾ ਦੇ ਵਿਧਾਇਕ ਨਛੱਤਰ ਪਾਲ ਨੇ  ਆਪਣੇ ਹਲਕੇ ਨਵਾਂ ਸ਼ਹਿਰ 'ਚ ਬਣਨ ਵਾਲੇ ਮੈਡੀਕਲ ਕਾਲਜ ਦਾ ਮੁੱਦਾ ਚੁੱਕਿਆ । ਡਾਕਟਰ ਨਛੱਤਰ ਪਾਲ ਨੇ ਕਿਹਾ ਕਿ ਸਾਡੇ ਇਲਾਕੇ ਨੂੰ ਸਿਹਤ ਸਹੂਲਤਾਂ ਵਾਸਤੇ ਆਪਣੇ ਘਰਾਂ ਤੋਂ ਦੂਰ ਦੁਰਾਡੇ ਸ਼ਹਿਰਾਂ ਚੰਡੀਗੜ੍ਹ, ਲੁਧਿਆਣਾ, ਜਲੰਧਰ ਵਰਗੇ ਸ਼ਹਿਰਾਂ ਨੂੰ ਜਾਣਾ ਪੈਂਦਾ ਹੈ, ਜੋ ਕਿ ਨਵਾਂ ਸ਼ਹਿਰ ਤੋਂ ਬਹੁਤ ਦੂਰ ਹਨ ਅਤੇ ਕਈ ਵਾਰ ਆਉਣ ਜਾਣ ਵਿੱਚ ਕਈ ਵਾਰ ਮਰੀਜ਼ਾਂ ਨੂੰ ਬਹੁਤ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਰਕੇ ਇਲਾਕੇ ਦੇ ਲੋਕ ਚੰਗੀ ਸਿਹਤ ਸਹੂਲਤਾਂ ਤੋਂ ਵਾਂਝੇ ਅਤੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਖਾਣੇ ਪੈਂਦੇ ਹਨ ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ

ਉਨ੍ਹਾਂ ਕਿਹਾ ਅੱਜ-ਕੱਲ੍ਹ ਬਹੁਤ ਸਾਰੇ ਗਰੀਬ ਪਰਿਵਾਰਾਂ ਦੇ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ, ਜਿਸ ਕਰਕੇ ਉਨ੍ਹਾਂ ਦੀ ਮਹਿੰਗੇ ਇਲਾਜ ਨਾ ਹੋਣ ਕਾਰਨ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਇਸ ਮੈਡੀਕਲ ਕਾਲਜ ਦਾ 23 ਮਾਰਚ 2026 ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਮਾਨਯੋਗ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਸ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਅੱਜ ਇੱਕ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਜਾਣ 'ਤੇ ਵੀ ਇਸ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਨਹੀਂ ਹੋਇਆ । ਇਸ ਲਈ ਮੇਰੀ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਹਿਬ ਤੇ ਸਿਹਤ ਮੰਤਰੀ ਬਲਵੀਰ ਸਿੰਘ ਜੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨੂੰ ਬੇਨਤੀ ਹੈ ਕਿ ਇਸ ਮੈਡੀਕਲ ਕਾਲਜ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ।

ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News