ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਾਹਿਬਾਨ ਨਾਲ ਬਾਬਾ ਜਸਪਾਲ ਸਿੰਘ ਵੱਲੋਂ ਮੀਟਿੰਗ
Friday, Jan 02, 2026 - 12:22 PM (IST)
ਸੁਲਤਾਨਪੁਰ ਲੋਧੀ (ਸੋਢੀ)-ਸਾਹਿਬ-ਏ-ਕਮਾਲ ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਅਤੇ ਗੁਰੂ ਕੇ ਲੰਗਰ ਦੀ ਸੇਵਾ ਕਰਨ ਲਈ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿਖੇ 800 ਦੇ ਕਰੀਬ ਲੰਗਰ ਸੇਵਾਦਾਰਾਂ ਅਤੇ ਸੰਗਤਾਂ ਸਮੇਤ ਪੁੱਜੇ ਸੱਚਖੰਡਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਵਾਲੇ, ਸੱਚਖੰਡਵਾਸੀ ਸੰਤ ਬਾਬਾ ਤਰਲੋਚਨ ਸਿੰਘ ਜੀ, ਸੱਚਖੰਡਵਾਸੀ ਸੰਤ ਬਾਬਾ ਗੁਰਚਰਨ ਸਿੰਘ ਜੀ ਠੱਟੇ ਵਾਲਿਆਂ ਦੇ ਸੇਵਾਦਾਰ ਬਾਬਾ ਜਸਪਾਲ ਸਿੰਘ ਨੀਲਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਬਲਦੇਵ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਨਾਲ ਮੀਟਿੰਗ ਕੀਤੀ। ਉਨ੍ਹਾਂ ਮਹਾਪੁਰਸ਼ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਸ਼ੁਰੂ ਕੀਤੀ ਸੇਵਾ ਨੂੰ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਰੱਖਣ ਦਾ ਵਿਸ਼ਵਾਸ਼ ਦਿੱਤਾ।
ਇਸ ਸਮੇਂ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨਾਲ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ) ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਦਲੀਪ ਸਿੰਘ, ਸਿੰਘ ਸਾਹਿਬ ਭਾਈ ਗੁਰਦਿਆਲ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਸਿੰਘ ਸਾਹਿਬ ਭਾਈ ਪਰਸ਼ੁਰਾਮ ਸਿੰਘ ਸੀਨੀਅਰ ਮੀਤ ਗ੍ਰੰਥੀ, ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਮੀਤ ਗ੍ਰੰਥੀ ਨੇ ਵੀ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Punjab : ਇਸ ਰੇਲਵੇ ਫਾਟਕ 'ਤੇ ਟੁੱਟਿਆ ਟਰਾਲੀ ਦਾ ਐਕਸਲ, ਡੇਢ ਘੰਟਾ ਰੋਕੀਆਂ ਰੇਲਾਂ
ਸਿੰਘ ਸਾਹਿਬਾਨ ਵੱਲੋਂ ਬਾਬਾ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ ਵਾਲਿਆਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਸੱਚਖੰਡਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਅਤੇ ਹੋਰ ਮਹਾਪੁਰਸ਼ਾਂ ਵੱਲੋਂ ਸ੍ਰੀ ਪਟਨਾ ਸਾਹਿਬ ਵਿਖੇ ਸ਼ੁਰੂ ਕੀਤੀ ਲੰਗਰ ਸੇਵਾ ਨੂੰ ਉਸੇ ਤਰ੍ਹਾਂ ਹੀ ਨਿਭਾ ਕੇ ਬਾਬਾ ਜਸਪਾਲ ਸਿੰਘ ਨੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੋ ਉਪਰਾਲੇ ਕੀਤੇ ਹਨ, ਉਹ ਸ਼ਲਾਘਾਯੋਗ ਹਨ।
ਇਸ ਸਮੇਂ ਬਾਬਾ ਜਸਪਾਲ ਸਿੰਘ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ, ਜਨਰਲ ਸੈਕਟਰੀ ਇੰਦਰਜੀਤ ਸਿੰਘ, ਲਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਹਰਬੰਸ ਸਿੰਘ ਸੈਕਟਰੀ, ਗੋਬਿੰਦ ਸਿੰਘ ਲੌਂਗੋਵਾਲ ਮੈਂਬਰ, ਮਹਿੰਦਰ ਸਿੰਘ ਢਿੱਲੋਂ ਮੈਂਬਰ, ਰਾਜਾ ਸਿੰਘ ਮੈਂਬਰ, ਗੁਰਮੀਤ ਸਿੰਘ ਮੈਂਬਰ, ਹਰਪਾਲ ਸਿੰਘ ਮੈਂਬਰ, ਗੁਰਿੰਦਰ ਸਿੰਘ ਬਾਵਾ ਮੈਂਬਰ ਆਦਿ ਸਮੂਹ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਦਾ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਮਾਝੇ ਦੋਆਬੇ ਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਤੇ ਭਾਈ ਹਰਜੀਤ ਸਿੰਘ ਇਟਾਵਾ ਕਾਨਪੁਰ ਦਾ ਲੰਗਰ ਸੇਵਾ ਲਈ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਸੰਤ ਬਾਬਾ ਲੀਡਰ ਸਿੰਘ ਜੀ ਮੁਖੀ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵੱਲੋਂ ਸ੍ਰੀ ਪਟਨਾ ਸਾਹਿਬ ਦੇ ਲੰਗਰ ਲਈ 50 ਹਜ਼ਾਰ ਦੀ ਸੇਵਾ ਕਰਨ ਲਈ ਵੀ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
