ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਤੀ ਮੀਟਿੰਗ
Monday, Sep 15, 2025 - 01:29 PM (IST)

ਜਲੰਧਰ (ਕੁੰਦਨ, ਪੰਕਜ)- ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਜਲੰਧਰ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ। ਇਹ ਮੀਟਿੰਗ ਆਲਾ ਮੁਹੱਲਾ ਵਿਚ ਰਾਸ਼ਟਰੀ ਵਾਲਮੀਕਿ ਸਭਾ ਨੇ ਭਗਵਾਨ ਵਾਲਮੀਕਿ ਮੰਦਿਰ ਵਿਚ ਕੀਤੀ। ਇਸ ਦੌਰਾਨ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਮਾਈ ਉਤਸਵ ਕਮੇਟੀ ਦੇ ਪ੍ਰਧਾਨ ਵਿਪਨ ਸੱਭਰਵਾਲ, ਉੱਪ ਪ੍ਰਧਾਨ ਰਾਜੀਵ ਗੋਰਾ, ਜਤਿੰਦਰ ਨਿੱਕਾ ਸਾਬਕਾ ਪ੍ਰਧਾਨ, ਕਰਤਾਰਪੁਰ ਦੇ ਸਾਬਕਾ ਵਿਧਾਇਕ ਬਲਜਿੰਦਰ ਸਿੰਘ, ਅਲੀ ਮੁਹੱਲ ਦੇ ਪ੍ਰਧਾਨ ਐੱਸ.ਕੇ.ਕਲਿਆਣ, ਆਮ ਆਦਮੀ ਪਾਰਟੀ ਦੇ ਪ੍ਰਧਾਨ ਰੋਬਿਨ ਸਾਂਪਲਾ ਨੇ ਵਿਸ਼ੇਸ਼ ਰੂਪ ਨਾਲ ਸ਼ਿਰਕਤ ਕੀਤੀ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e