ਸਰਕਾਰੀ ਹਾਈ ਸਮਾਰਟ ਸਕੂਲ ਹੈਬਤਪੁਰ ਵਿਖੇ ਮੈਗਾ PTM ਦਾ ਕੀਤਾ ਗਿਆ ਆਯੋਜਨ
Saturday, Dec 20, 2025 - 05:59 PM (IST)
ਸੁਲਤਾਨਪੁਰ ਲੋਧੀ (ਸੋਢੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਹਰਜਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਭੱਲਾ ਦੀ ਯੋਗ ਰਹਿਨੁਮਾਈ 'ਤੇ ਸਕੂਲ ਇੰਚਾਰਜ ਸ. ਜਗਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਹੈਬਤਪੁਰ ਵਿਖੇ ''ਮੈਗਾ ਪੀ. ਟੀ. ਐਮ" ਦਾ ਸਫ਼ਲ ਆਯੋਜਨ ਕੀਤਾ ਗਿਆ। ਸਕੂਲ ਮੁਖੀ ਜਗਜੀਤ ਸਿੰਘ ਥਿੰਦ ਨੇ ਪ੍ਰੈੱਸ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮਿਲੀਆਂ ਹਿਦਾਇਤਾਂ ਅਨੁਸਾਰ "ਮੈਗਾ ਪੀ. ਟੀ. ਐੱਮ" ਲਈ ਸਕੂਲ ਸਟਾਫ਼ ਵੱਲੋਂ ਪਿਛਲੇ ਇਕ ਹਫ਼ਤੇ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਨਿੱਜੀ ਤੌਰ 'ਤੇ ਰਾਬਤਾ ਕਰਕੇ ਉਨ੍ਹਾਂ ਨੂੰ "ਮੈਗਾ ਪੀ. ਟੀ. ਐੱਮ" ਲਈ ਪ੍ਰੇਰਿਤ ਕੀਤਾ ਗਿਆ ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਮੀਂਹ! Alert ਰਹਿਣ ਇਹ ਜ਼ਿਲ੍ਹੇ, ਮੌਸਮ ਵਿਭਾਗ ਨੇ 24 ਦਸੰਬਰ ਤੱਕ ਕੀਤੀ ਵੱਡੀ ਭਵਿੱਖਬਾਣੀ
ਸਿੱਟੇ ਵਜੋਂ ਅੱਜ ਸਕੂਲ ਵਿਖੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ "ਮੈਗਾ ਪੀ. ਟੀ. ਐੱਮ" ਵਿੱਚ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਉਨ੍ਹਾਂ ਵੱਲੋਂ ਪ੍ਰਾਪਤ ਅੰਕ ਅਤੇ ਹੋਰ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਦੇ ਸਬੰਧ ਵਿੱਚ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ। ਇਸ ਮੈਗਾ ਪੀ. ਟੀ. ਐੱਮ. ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਦੀ ਸਹਾਇਤਾ ਲਈ "ਹੈਲਪ ਡੈਸਕ" ਬਣਾਏ ਗਏ ਸਨ ਅਤੇ ਉਨ੍ਹਾਂ ਦੀ ਰਿਫਰੈਸ਼ਮੈਂਟ ਦਾ ਪੂਰਾ ਪ੍ਰਬੰਧ ਸਕੂਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਦਿੱਤੇ ਦੂਜੇ ਅਹਿਮ ਕੰਮ "ਪ੍ਰੀਕਸ਼ਾ ਪੇ ਚਰਚਾ" ਕੰਪੋਨੈਂਟ ਲਈ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਤੋਂ ਇਲਾਵਾ ਸਕੂਲ ਅਧਿਆਪਕਾਂ ਦੀ ਰਜਿਸਟਰੇਸ਼ਨ ਕਰਨੀ ਵੀ ਯਕੀਨੀ ਬਣਾਈ ਗਈ। ਇਸ ਮੌਕੇ ਐੱਸ. ਐੱਮ. ਸੀ. ਚੇਅਰਮੈਨ ਸਰਦਾਰ ਸੁਖਵਿੰਦਰ ਸਿੰਘ, ਆਸ਼ੂ ਚੋਪੜਾ, ਅਨੁਦੀਪ ਕੌਰ, ਦਲਬੀਰ ਕੌਰ, ਰਾਜਬੀਰ ਕੌਰ, ਸੁਖਜਿੰਦਰ ਸਿੰਘ, ਸੌਰਵ ਚੋਪੜਾ ਅਤੇ ਅਮਿਤਪਾਲ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: Punjab: ਜੰਗ ਦਾ ਮੈਦਾਨ ਬਣਿਆ ਖੇਤ! ਪ੍ਰਵਾਸੀ ਮਜ਼ਦੂਰਾਂ ਕਰਕੇ ਹੋ ਗਈ ਫਾਇਰਿੰਗ, ਕੰਬਿਆ ਪੂਰਾ ਇਲਾਕਾ
