ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਮੈਂਬਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Monday, Jan 25, 2021 - 12:34 PM (IST)

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਮੈਂਬਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਟਾਂਡਾ ਉੜਮੁੜ(ਵਰਿੰਦਰ ਪੰਡਿਤ)- ਸੇਵਾਮੁਕਤ ਕਰਮਚਾਰੀਆਂ ਦੀਆਂ ਜਥੇਬੰਦੀਆਂ ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋ ਅੱਜ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿੱਚ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਪੰਚਾਇਤ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੂਬਾ ਪ੍ਰਧਾਨ ਐਸੋਸੀਏਸ਼ਨ ਜਰਨੈਲ ਸਿੰਘ ਮੱਲੀ ਅਤੇ ਸੂਬਾ ਪ੍ਰਧਾਨ ਯੂਨੀਅਨ ਨਿਰਮਲ ਸਿੰਗ ਰੋਪੜ ਦੀ ਅਗਵਾਈ ਵਿੱਚ ਇਕੱਠਾ ਹੋਏ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਹੋਰ ਜਿਲ੍ਹਿਆਂ ਦੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰਦੇ ਹੋਏ ਸੂਬਾ ਸਰਕਾਰ ਦੀਆਂ ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਪੋਲ ਖੋਲੀ।

ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਮਹਿਕਮੇ ਦੇ ਹਜ਼ਾਰਾਂ ਪੈਨਸ਼ਨਰਾਂ ਨੂੰ ਪਿਛਲੇ 5 ਮਹੀਨਿਆਂ ਦੀ ਪੈਨਸ਼ਨ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸਦੇ ਨਾਲ ਹੀ 75 ਤੋਂ 100 ਸਾਲ ਉਮਰ ਤੱਕ ਦੀਆਂ ਤਰੱਕੀਆਂ ਲਾਗੂ ਕੀਤੀਆਂ ਜਾਣ, ਸਾਰੇ ਕਰਮਚਾਰੀਆਂ ਨੂੰ ਜੁਆਨਿੰਗ ਸਮੇ ਤੋਂ ਹੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ, ਪੇ ਬੈਂਡ, ਐੱਲ.ਟੀ.ਸੀ. ਅਤੇ ਡੀ.ਏ. ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਆਦਿ ਮੰਗਾਂ ਦੀ ਅਵਾਜ ਬੁਲੰਦ ਕੀਤੀ। ਇਸ ਮੌਕੇ ਉਨ੍ਹਾਂ ਚੇਤਾਵਨੀ ਦਿੱਤੀ ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਆਪਣਾ ਸੰਘਰਸ਼ ਤੇਜ਼ ਕੀਤਾ ਜਾਵੇਗਾ | ਅਤੇ 30 ਜਨਵਰੀ ਨੂੰ ਪੰਚਾਇਤ ਮੰਤਰੀ ਦੀ ਕੋਠੀ ਦਾ ਘੇਰਾਓ ਕਰਨ ਦੇ ਨਾਲ ਮੰਤਰੀ ਦੇ ਹਲਕੇ ਵਿੱਚ ਰੋਸ ਮਾਰਚ ਕੀਤੇ ਜਾਣਗੇ। ਇਸ ਮੌਕੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ, ਪਰਸ਼ੋਤਮ ਲਾਲ ਆਨੰਦ, ਲਖਵਿੰਦਰ ਸਿੰਘ, ਰਾਮ ਆਸਰਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਤਰਸੇਮ ਸਿੰਘ, ਬਲਵੰਤ ਸਿੰਘ, ਗੁਰਮੀਤ ਸਿੰਘ, ਦਲਵੀਰ ਸਿੰਘ, ਰਵੇਲ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਮੁਲਖ ਰਾਜ, ਸਤੀਸ਼ ਕੁਮਾਰ, ਲਖਵਿੰਦਰ ਸਿੰਘ, ਜਰਨੈਲ ਸਿੰਘ ਆਦਿ ਮੌਜੂਦ ਸਨ।


author

Aarti dhillon

Content Editor

Related News