ਮਾਨਸਕ ਪ੍ਰੇਸ਼ਾਨੀ ਕਾਰਨ ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

04/26/2019 1:25:46 AM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਸਥਿਆਲ ’ਚ ਮਾਨਸਕ ਪ੍ਰੇਸ਼ਾਨੀ ਕਾਰਨ ਕੋਈ ਗਲਤ ਦਵਾਈ ਖਾ ਲੈਣ ਨਾਲ 25 ਸਾਲਾ ਹਰਜਿੰਦਰ ਸਿੰਘ ਪੁੱਤਰ ਜਗਦੀਸ਼ ਰਾਮ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਅਨੁਸਾਰ ਮ੍ਰਿਤਕ ਹਰਜਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹਾਲਤ ਵਿਗਡ਼ ਜਾਣ ’ਤੇ ਉਸਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਸਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਧਾਰਾ 174 ਤਹਿਤ ਲੋਡ਼ੀਂਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।

Bharat Thapa

This news is Content Editor Bharat Thapa