ਸੂਬਾ ਪੱਧਰੀ ਰੈਲੀ ਕਰਕੇ ਮਿੱਡ-ਡੇ-ਮੀਲ ਵਰਕਰਾਂ ਨੇ ਪਰਗਟ ਸਿੰਘ ਦੀ ਰਿਹਾਇਸ਼ ਵੱਲ ਕੀਤਾ ਰੋਸ ਮਾਰਚ

11/08/2021 2:43:20 PM

ਜਲੰਧਰ (ਮਹੇਸ਼)- ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਅਤੇ ਸਿੱਖਿਆ ਸਕੱਤਰ ਪੰਜਾਬ ਅਜੋਏ ਸ਼ਰਮਾ ਨੂੰ 12 ਅਕਤੂਬਰ ਨੂੰ ਮੰਗ ਪੱਤਰ ਈ-ਮੇਲ ਰਾਹੀਂ ਭੇਜ ਕੇ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀਆਂ ਆਗੂਆਂ ਵੱਲੋਂ ਮੰਗਾਂ ਦਾ ਨਿਪਟਾਰਾ ਕਰਨ ਲਈ ਪੈਨਲ ਮੀਟਿੰਗ ਦੇਣ ਦੀ ਮੰਗ ਕੀਤੀ ਗਈ ਸੀ। ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਪੰਜਾਬ ਵੱਲੋਂ ਜਥੇਬੰਦੀ ਨਾਲ ਗੱਲਬਾਤ ਕਰਕੇ ਮੰਗਾਂ ਦਾ ਨਿਪਟਾਰਾ ਕਰਨ ਲਈ ਪੈਨਲ ਮੀਟਿੰਗ ਦੇਣ ਲਈ ਅੱਜ ਤੱਕ ਕੋਈ ਵੀ ਯੋਗ ਹੁੰਗਾਰਾ ਨਾ ਭਰਨ ਤੋਂ ਭੜਕੀਆਂ ਮਿੱਡ-ਡੇ ਮੀਲ ਵਰਕਰਾਂ ਨੇ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਅੱਗੇ ਪੁੱਡਾ ਗਰਾਉਂਡ ਵਿਚ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਰਿਹਾਇਸ਼ ਵੱਲ ਰੋਹ ਭਰਪੂਰ ਮਾਰਚ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਕਸਟਡੀ 'ਚੋਂ ਭੱਜੇ ਹਿਮਾਂਸ਼ ਵਰਮਾ ਦੀ ਸੂਚਨਾ ਦੇਣ ਵਾਲੇ ਲਈ ਪੁਲਸ ਨੇ ਰੱਖਿਆ ਵੱਡਾ ਇਨਾਮ

ਇਸ ਸਮੇਂ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਫ਼ਤਿਹਗੜ੍ਹ ਸਾਹਿਬ, ਪ੍ਰੈੱਸ ਸਕੱਤਰ ਰਿੰਪੀ ਕੁਮਾਰੀ ਨਵਾਂ ਸ਼ਹਿਰ, ਜਸਵਿੰਦਰ ਕੌਰ ਟਾਹਲੀ ਪ੍ਰਧਾਨ ਜਲੰਧਰ, ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਰੋਪੜ, ਬਲਵਿੰਦਰ ਕੌਰ ਹੁਸ਼ਿਆਰਪੁਰ, ਹਰਜਿੰਦਰ ਕੌਰ ਫਰੀਦਕੋਟ, ਜਸਵੀਰ ਕੌਰ ਤਰਨਤਾਰਨ, ਜਸਵੀਰ ਕੌਰ ਮਾਛੀਵਾੜਾ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਕਾਰਜਕਾਰੀ ਸਕੱਤਰ ਅਵਤਾਰ ਕੌਰ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਮਨਜੀਤ ਸਿੰਘ ਬਾਜਵਾ, ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਨੇ ਸੂਬਾਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਅਤੇ ਸਿੱਖਿਆ ਸਕੱਤਰ ਪੰਜਾਬ ਅਜੋਏ ਸ਼ਰਮਾ ਵਲੋਂ ਜਥੇਬੰਦੀ ਨੂੰ ਪੈਨਲ ਮੀਟਿੰਗ ਨਾ ਦੇਣ ਲਈ ਉਨ੍ਹਾਂ ਦੇ ਨਾਂਹ ਪੱਖੀ ਵਤੀਰੇ ਦੀ ਜ਼ੋਰਦਾਰ ਤਿੱਖੀ ਆਲੋਚਨਾ ਕੀਤੀ।

ਇਹ ਵੀ ਪੜ੍ਹੋ: ਨਵਾਂਸ਼ਹਿਰ: ਪੈਸਿਆਂ ਖ਼ਾਤਿਰ ਖ਼ੂਨ ਹੋਇਆ ਚਿੱਟਾ, ਚਾਚੇ ਨੇ ਭਤੀਜੇ ਨੂੰ ਦਿੱਤੀ ਦਰਦਨਾਕ ਮੌਤ

ਬਿਮਲਾ ਰਾਣੀ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆ ਕੇ 18000/-ਰੁਪਏ ਮਹੀਨਾ ਮਿਹਨਤਾਨਾ 10 ਮਹੀਨਿਆਂ ਦੀ ਬਜਾਏ 12 ਮਹੀਨਿਆਂ ਲਈ ਦਿੱਤਾ ਜਾਵੇ। ਅੱਜ ਦੀ ਸੂਬਾਈ ਰੈਲੀ ਕਰ ਕੇ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਦੀ ਰਿਹਾਇਸ਼ ਵੱਲ ਰੋਹ ਭਰਪੂਰ ਮਾਰਚ ਕੀਤਾ ਗਿਆ। ਪ੍ਰਗਟ ਸਿੰਘ ਦੀ ਰਿਹਾਇਸ਼ ’ਤੇ ਗੈਰਮੌਜੂਦਗੀ ਵਿਚ ਉਨ੍ਹਾਂ ਦੇ ਪੀ. ਏ. ਨੇ ਮੰਗ-ਪੱਤਰ ਪ੍ਰਾਪਤ ਕੀਤਾ ਅਤੇ 09 ਨਵੰਬਰ ਨੂੰ 11:00 ਵਜੇ ਕਾਂਗਰਸ ਭਵਨ ਵਿਖੇ ਮੀਟਿੰਗ ਕਰਨ ਦਾ ਸਮਾਂ ਦਿੱਤਾ। ਬੁਲਾਰਿਆਂ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਪੈਨਲ ਮੀਟਿੰਗ ਦੇ ਕੇ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਦੀਆਂ ਆਗੂਆਂ ਨਾਲ ਮੰਗਾਂ ਦੇ ਨਿਪਟਾਰੇ ਲਈ ਉਸਾਰੂ ਗੱਲਬਾਤ ਦਾ ਰਸਤਾ ਅਖਤਿਆਰ ਨਾ ਕੀਤਾ ਤਾਂ ਜ਼ਿੰਮੇਵਾਰੀ ਨਿੱਜੀ ਤੌਰ ’ਤੇ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਜੀ ਦੀ ਹੋਵੇਗੀ।

ਇਸ ਸਮੇਂ ਭਰਾਤਰੀ ਜਥੇਬੰਦੀ ਪ. ਸ. ਸ. ਫ. ਵੱਲੋਂ ਕੁਲਦੀਪ ਸਿੰਘ ਕੌੜਾ, ਕਰਨੈਲ ਸਿੰਘ ਰਾਹੋਂ, ਨਿਰਮੋਲਕ ਸਿੰਘ ਹੀਰਾ, ਮਨੋਜ ਕੁਮਾਰ ਸਰੋਏ, ਕੁਲਦੀਪ ਸ਼ਰਮਾ ਫਰੀਦਕੋਟ, ਬਲਦੇਵ ਸਿੰਘ ਕਪੂਰਥਲਾ, ਰਾਜ ਸਿੰਘ ਪੱਟੀ, ਜਸਵਿੰਦਰ ਸਿੰਘ ਸੋਜਾ, ਗੁਰਨਾਮ ਸਿੰਘ ਗੜ੍ਹਸ਼ੰਕਰ, ਅਮਰਜੀਤ ਕੁਮਾਰ, ਸੋਮ ਨਾਥ ਅਨੰਦਪੁਰ ਸਾਹਿਬ, ਰਾਕੇਸ਼ ਕੁਮਾਰ ਆਦਿ ਆਗੂ ਵੀ ਹਾਜ਼ਰ ਰਹੇ।

ਇਹ ਵੀ ਪੜ੍ਹੋ: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News