ਪਤਨੀ ਦੇ ਪੇਕੇ ਜਾਣ ਤੋਂ ਬਾਅਦ ਪ੍ਰਵਾਸੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
Tuesday, Oct 07, 2025 - 04:37 PM (IST)

ਜਲੰਧਰ (ਵਰੁਣ)–ਪਰਸ਼ੂਰਾਮ ਨਗਰ ਵਿਚ ਇਕ ਪ੍ਰਵਾਸੀ ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਤਨੀ ਆਪਣੇ 2 ਸਾਲ ਦੇ ਬੱਚੇ ਨਾਲ ਕੁਝ ਸਮਾਂ ਪਹਿਲਾਂ ਹੀ ਆਪਣੇ ਪੇਕੇ ਬਿਹਾਰ ਗਈ ਸੀ। ਫਿਲਹਾਲ ਆਲੇ-ਦੁਆਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਫਾਹਾ ਲਾਉਣ ਵਾਲਾ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਦਕਿ ਕੁਝ ਲੋਕਾਂ ਨੇ ਕਿਹਾ ਕਿ ਨੌਜਵਾਨ ਦਾ ਪੈਸਿਆਂ ਦਾ ਲੈਣ-ਦੇਣ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਫਿਲਹਾਲ ਮ੍ਰਿਤਕ ਦੇ ਕਮਰੇ ਵਿਚੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਮੁਨੀਸ਼ ਪੁੱਤਰ ਰਮੇਸ਼ ਨਿਵਾਸੀ ਪਰਸ਼ੂਰਾਮ ਨਗਰ ਮੂਲ ਨਿਵਾਸੀ ਬਿਹਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਨੀਸ਼ ਫੋਕਲ ਪੁਆਇੰਟ ਵਿਚ ਢਲਾਈ ਦੀ ਫੈਕਟਰੀ ਵਿਚ ਕੰਮ ਕਰਦਾ ਸੀ। ਸੋਮਵਾਰ ਨੂੰ ਜਦੋਂ ਉਹ ਕਮਰੇ ਵਿਚੋਂ ਬਾਹਰ ਨਾ ਆਇਆ ਤਾਂ ਆਲੇ-ਦੁਆਲੇ ਦੇ ਉਸ ਦੇ ਜਾਣ-ਪਛਾਣ ਵਾਲਿਆਂ ਨੇ ਕਮਰੇ ਵਿਚ ਜਾ ਕੇ ਦੇਖਿਆ ਕਿ ਮੁਨੀਸ਼ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਲੋਕਾਂ ਨੇ ਤੁਰੰਤ ਥਾਣਾ ਨੰਬਰ 8 ਦੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ। ਫਿਲਹਾਲ ਮੌਤ ਦੇ ਅਸਲ ਕਾਰਨ ਸਾਹਮਣੇ ਨਹੀਂ ਆਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8