ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲਾ ਪ੍ਰਵਾਸੀ ਮਜ਼ਦੂਰ ਗ੍ਰਿਫ਼ਤਾਰ

Thursday, Jun 30, 2022 - 11:56 PM (IST)

ਅੱਪਰਾ (ਦੀਪਾ) : ਅੱਪਰਾ ਪੁਲਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਕਥਿਤ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਕਥਿਤ ਦੋਸ਼ੀ ਰਾਮ ਕਿਸ਼ੋਰ ਉਰਫ ਰਾਜ ਪੁੱਤਰ ਮੋਹਣ ਲਾਲ ਵਾਸੀ ਪਿੰਡ ਚੋਫਰਾ ਥਾਣਾ ਮਿਹੋਲੀ ਜ਼ਿਲ੍ਹਾ ਸੀਤਾਪੁਰ (ਯੂ.ਪੀ.) ਅੱਪਰਾ ਪੁਲਸ ਚੌਕੀ ਅਧੀਨ ਆਉਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਸੀ।

ਖ਼ਬਰ ਇਹ ਵੀ : ਜਲੰਧਰ 'ਚ ਲਿਖੇ ਖ਼ਾਲਿਸਤਾਨੀ ਨਾਅਰੇ, ਉਥੇ ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾ ਪੁਲਸ ਰਿਮਾਂਡ 'ਤੇ, ਪੜ੍ਹੋ TOP 10

ਪ੍ਰਵਾਸੀ ਮਜ਼ਦੂਰ ਖ਼ਿਲਾਫ਼ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਫਿਲੌਰ ਵਿਖੇ ਮਿਤੀ 03-02-2022 ਨੂੰ ਆਈ. ਪੀ. ਸੀ. ਦੀ ਧਾਰਾ 346, 363 ਤੇ 366-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਰਾਮ ਕਿਸ਼ੋਰ ਨੂੰ  ਉਨ੍ਹਾਂ ਪੁਲਸ ਪਾਰਟੀ ਸਮੇਤ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਲੜਕੀ ਨੂੰ ਬਰਾਮਦ ਕਰ ਲਿਆ ਹੈ। ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕਾਬੁਲ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਭਾਰਤ ਪਹੁੰਚਿਆ ਅਫ਼ਗਾਨ ਸਿੱਖਾਂ ਦਾ ਜਥਾ


Mukesh

Content Editor

Related News