ਪ੍ਰਵਾਸੀ ਮਜ਼ਦੂਰ 2 ਕਿੱਲੋ 600 ਗ੍ਰਾਮ ਅਫੀਮ ਸਣੇ ਗ੍ਰਿਫ਼ਤਾਰ

07/17/2022 4:59:27 PM

ਨਵਾਂਸ਼ਹਿਰ (ਮਨੋਰੰਜਨ)—ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਪਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਸਦਰ ਇਲਾਕੇ ’ਚ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਮਾਤਰਾ ’ਚ ਅਫੀਮ ਬਰਾਮਦ ਹੋਈ। ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਯੂ. ਪੀ. ਦੇ ਰਾਮ ਚੰਦਰ ਦੇ ਰੂਪ ’ਚ ਹੋਈ ਹੈ, ਜੋ ਪਹਿਲਾਂ ਪੰਜਾਬ ’ਚ ਝੋਨਾ ਲਗਾਉਣ ਦੀ ਮਜ਼ਦੂਰੀ ਕਰਨ ਲਈ ਆਉਂਦਾ ਸੀ।

ਇਸ ਦੌਰਾਨ ਉਸ ਦੀ ਕੁਝ ਲੋਕਾਂ ਨਾਲ ਜਾਣ-ਪਛਾਣ ਹੋ ਗਈ। ਉਹ ਯੂ.ਪੀ. ਤੋਂ ਅਫੀਮ ਪੰਜਾਬ ਲਿਆਉਂਦਾ ਸੀ। ਉਸ ਨੂੰ ਇਕ ਚੱਕਰ ਦਾ 10 ਹਜ਼ਾਰ ਰੁਪਏ ਮਿਲਦੇ ਸਨ। ਉਹ ਸਮੱਗਲਰਾਂ ਲਈ ਕੋਰੀਅਰ ਦਾ ਕੰਮ ਕਰਦਾ ਸੀ। ਐੱਸ.ਐੱਸ.ਪੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।


Manoj

Content Editor

Related News