ਪਰਵਾਸੀ ਮਜ਼ਦੂਰਾਂ ਦੀਆਂ ਸੜੀਆਂ ਝੁੱਗੀਆਂ
Friday, Feb 21, 2020 - 01:34 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਪਿੰਡ ਸੀਕਰੀ ਦੀ ਦਾਣਾ ਮੰਡੀ 'ਚ ਰਹਿੰਦੇ ਲਗਭਗ 14 ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਬੀਤੀ ਰਾਤ ਅੱਗ ਲੱਗਣ ਦੀ ਘਟਨਾ ਕਾਰਨ ਸੜਕੇ ਸੁਆਹ ਹੋ ਗਈਆਂ।
ਪਿੰਡ ਵਾਸੀਆਂ ਅਤੇ ਪਰਵਾਸੀ ਮਜ਼ਦੂਰਾਂ ਨੇ ਜੱਦੋ-ਜਹਿਦ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਅਤੇ ਅੱਗ ਲੱਗਣ ਦੀ ਘਟਨਾ ਕਾਰਨ ਪਰਵਾਸੀ ਮਜ਼ਦੂਰਾਂ ਦਾ ਹਜ਼ਾਰਾਂ ਰੁਪਏ ਦਾ ਸਾਮਾਨ ਅਤੇ ਨਕਦੀ ਨਸ਼ਟ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।