ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਪ੍ਰਵਾਸੀ ਮਜ਼ਦੂਰ ਦੀ ਮੌਤ, 1 ਜ਼ਖ਼ਮੀ
Sunday, Oct 13, 2024 - 02:26 PM (IST)
 
            
            ਮਲਸੀਆਂ (ਅਰਸ਼ਦੀਪ)-ਇਥੋਂ ਨਜ਼ਦੀਕੀ ਪਿੰਡ ਅੱਡਾ ਰੂਪੇਵਾਲ ਵਿਖੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰਾਤ ਕਰੀਬ 7.30 ਵਜੇ ਪਰਾਲੀ ਦੀਆਂ ਗੰਢਾਂ ਨਾਲ ਲੱਦੀ ਟਰਾਲੀ ਲੋਹੀਆਂ ਤੋਂ ਮਲਸੀਆਂ ਵੱਲ ਆ ਰਹੀ ਸੀ।
ਦੂਜੇ ਪਾਸੇ ਮੋਟਰਸਾਈਕਲ ਸਵਾਰ 2 ਪ੍ਰਵਾਸੀ ਮਜ਼ਦੂਰ ਮਲਸੀਆਂ ਤੋਂ ਖ਼ਰੀਦਦਾਰੀ ਕਰਕੇ ਲੋਹੀਆਂ ਵੱਲ ਨੂੰ ਜਾ ਰਹੇ ਸਨ, ਜਿਨ੍ਹਾਂ ਦੀ ਪਛਾਣ ਸੰਦੀਪ ਕੁਮਾਰ ਅਤੇ ਆਸ਼ੀਸ਼ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਪਿੰਡ ਚੱਕ ਚੇਲਾ ਵਜੋਂ ਹੋਈ, ਜਦ ਇਹ ਅੱਡਾ ਰੂਪੇਵਾਲ ਵਿਖੇ ਪੀ. ਐੱਨ. ਬੀ. ਬੈਂਕ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਪਰਾਲੀ ਦੀਆਂ ਗੰਢਾਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟੱਕਰਾ ਗਏ, ਜਿਸ ਕਾਰਨ ਇਹ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਉਪਰੰਤ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਜਗਤਾਰ ਸਿੰਘ ਅਤੇ ਏ. ਐੱਸ. ਆਈ. ਜਗਦੇਵ ਸਿੰਘ ਵੱਲੋਂ ਸਰਕਾਰੀ ਗੱਡੀ ’ਚ ਦੋਵਾਂ ਜ਼ਖ਼ਮੀਆਂ ਨੂੰ ਸ਼ਾਹਕੋਟ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਵੱਲੋਂ ਜਾਂਚ ਉਪਰੰਤ ਸੰਦੀਪ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਆਸ਼ੀਸ਼ ਕੁਮਾਰ ਦੀ ਗੰਭੀਰ ਹਾਲਤ ਦੇਖਦਿਆਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ।
ਇਹ ਵੀ ਪੜ੍ਹੋ- ਜਲੰਧਰ 'ਚ ਬੱਸ ਤੇ ਸਕੂਟਰੀ ਦੀ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਦਰਦਨਾਕ ਮੌਤ
ਇਸ ਮੌਕੇ ਏ. ਐੱਸ. ਆਈ. ਜਗਤਾਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਲਸੀਆਂ ਪੁਲਸ ਦੇ ਮੁਲਾਜ਼ਮਾਂ ਇਨਸਾਨੀਅਤ ਵਿਖਾਉਂਦੇ ਹੋਏ ਐਂਬੂਲੈਂਸ ਦੀ ਉਡੀਕ ਕਰਨ ਦੀ ਬਜਾਏ ਆਪਣੀ ਗੱਡੀ ’ਚ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਸ ਕਾਰਨ ਲੋਕਾਂ ਵੱਲੋਂ ਮਲਸੀਆਂ ਪੁਲਸ ਵੱਲੋਂ ਕੀਤੇ ਇਸ ਸ਼ਲਾਘਾਯੋਗ ਕੰਮ ਦੀ ਤਾਰੀਫ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਮੇ ਵੱਲੋਂ ਭਾਣਜੀ ਨਾਲ ਜਬਰ-ਜ਼ਿਨਾਹ
 
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            