ਸ਼ੱਕੀ ਹਾਲਾਤ ''ਚ ਇਕ ਮਹੀਨਾ ਪਹਿਲਾਂ ਤੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹੀਂ ਲੱਗੀ ਉੱਘ ਸੁੱਘ

Thursday, Jul 30, 2026 - 02:29 PM (IST)

ਸ਼ੱਕੀ ਹਾਲਾਤ ''ਚ ਇਕ ਮਹੀਨਾ ਪਹਿਲਾਂ ਤੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹੀਂ ਲੱਗੀ ਉੱਘ ਸੁੱਘ

ਬੰਗਾ (ਰਾਕੇਸ਼ ਅਰੋੜਾ)-ਬੀਤੇ ਮਹੀਨੇ ਤੋਂ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਇਕ ਮਹੀਨਾ ਬੀਤ ਜਾਣ ਮਗਰੋਂ ਵੀ ਕੋਈ ਉੱਘ ਸੁੱਘ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ। ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਚੰਦਨ ਪਾਸਵਾਨ ਦੇ ਪਿਤਾ ਵਿੰਦੇਸ਼ਵਰ ਪਾਸਵਾਨ ਨੇ ਦੱਸਿਆ ਕਿ ਉਹ ਸਥਾਨਕ ਬੇਦੀ ਕਾਲੋਨੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਹਿੰਦਾ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣਾ ਅਤੇ ਪਰਿਵਾਰ ਦਾ ਪੇਟ ਪਾਲਦਾ ਹੈ। 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

ਉਨ੍ਹਾਂ ਦੱਸਿਆ ਉਨ੍ਹਾਂ ਦਾ ਬੇਟਾ ਬੀਤੀ 18 ਜੂਨ ਨੂੰ ਆਪਣੀ ਘਰਵਾਲੀ ਨਾਲ ਆਪਣੇ ਸਹੁਰੇ ਘਰ ਪਿੰਡ ਖਲਵਾੜਾ ਜ਼ਿਲ੍ਹਾ ਕਪੂਰਥਲਾ ਗਿਆ ਸੀ ਅਤੇ ਕੁਝ ਦਿਨਾਂ ਬਾਅਦ ਮਿਤੀ 26 ਜੂਨ ਨੂੰ ਉਸ ਦੀ ਘਰਵਾਲੀ ਨੇ ਫੋਨ ਕਰਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਚੰਦਨ ਪਾਸਵਾਨ ਘਰ ਲਈ ਰਵਾਨਾ ਹੋ ਗਿਆ ਹੈ ਅਤੇ ਉਸ ਦਿਨ ਤੋਂ ਹੀ ਉਨ੍ਹਾਂ ਦਾ ਲੜਕਾ ਘਰ ਵਾਪਸ ਨਹੀਂ ਆਇਆ। 

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

ਉਨ੍ਹਾਂ ਨੇ ਦੱਸਿਆ ਉਹ ਅੱਜ ਤੱਕ ਆਪਣੇ ਸਕੇ ਸਬੰਧੀਆਂ, ਦੋਸਤਾਂ ਮਿੱਤਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਦੇ ਰਹੇ ਪਰ ਉਹ ਕਿਧਰੇ ਵੀ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੰਗਾ ਸਿਟੀ ਪੁਲਸ ਅਤੇ ਫਗਵਾੜਾ ਪੁਲਸ ਨੂੰ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਕਿਸੇ ਵਿਅਕਤੀ ਨੇ ਆਪਣੀ ਕੈਦ 'ਚ ਰੱਖਿਆ ਹੋਇਆ ਹੈ। ਜਦਕਿ ਉਸ ਦਾ ਕਿਸੇ ਨਾਲ ਵੀ ਕਿਸੇ ਕਿਸਮ ਦਾ ਕੋਈ ਝਗੜਾ ਅਤੇ ਦੁਸ਼ਮਣੀ ਨਹੀਂ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News