ਪ੍ਰਵਾਸੀ ਔਰਤ ਦੇ ਕਾਤਲ ਨਾਮਲੂਮ ਦੋਸ਼ੀ ਖ਼ਿਲਾਫ਼ ਪਰਚਾ ਦਰਜ
Monday, Oct 17, 2022 - 02:50 PM (IST)

ਰੂਪਨਗਰ (ਵਿਜੇ)- ਰੂਪਨਗਰ ਦੇ ਥਾਣਾ ਸਦਰ ਦੀ ਪੁਲਿਸ ਵਲੋਂ ਪ੍ਰਵਾਸੀ ਔਰਤ ਦੇ ਹੋਏ ਕਤਲ ਦੇ ਮਾਮਲੇ ਵਿਚ ਨਾਮਲੂਮ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਗੋਬਿੰਦਪੁਰਾ ਨਿਵਾਸੀ ਜਗੀਰ ਸਿੰਘ ਪੁੱਤਰ ਭਗਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਇਕ ਪ੍ਰਵਾਸੀ ਮਜ਼ਦੂਰ ਔਰਤ ਸਵਿਤਾ ਪਤਨੀ ਲੱਡੂ ਉਮਰ ਕਰੀਬ 34 ਸਾਲ ਵਾਸੀ ਬਿਹਾਰ ਜੋ ਸਵੇਰੇ ਘਰ ਤੋਂ ਚਲੀ ਗਈ ਵਾਪਸ ਨਹੀਂ ਆਈ ।
ਇਹ ਵੀ ਪੜ੍ਹੋ- ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਸਿਹਤ ਵਿਗੜਣ ਮਗਰੋਂ ਮੌਤ, ਪੁਲਸ 'ਤੇ ਲੱਗੇ ਟਾਰਚਰ ਕਰਨ ਦੇ ਦੋਸ਼
ਉਸ ਦਾ ਮੋਬਾਇਲ ਫੋਨ ਵੀ ਬੰਦ ਆ ਰਿਹਾ ਸੀ ਦੀ ਲਾਸ਼ ਪਿੰਡ ਗੋਬਿੰਦਪੁਰਾ ਦੇ ਖੂਹ ਵਿਚੋਂ ਬਰਾਮਦ ਕੀਤੀ ਗਈ ਅਤੇ ਵੇਖਣ ਤੋਂ ਜਾਪਦਾ ਹੈ ਕਿ ਔਰਤ ਦਾ ਕਤਲ ਹੋਇਆ ਹੈ। ਥਾਣਾ ਸਦਰ ਦੇ ਤਫਤੀਸ਼ੀ ਅਫ਼ਸਰ ਇੰਸਪੈਕਟਰ ਰੋਹਿਤ ਸ਼ਰਮਾ ਵੱਲੋਂ ਮੌਕੇ ’ਤੇ ਪਹੁੰਚ ਕੇ ਪੜਤਾਲ ਕੀਤੀ ਗਈ ਤਾਂ ਉਥੇ ਮੌਜੂਦ ਲੋਭਿਤ ਮੁਖੀਆ ਨੇ ਬਿਆਨ ਦਿੱਤਾ ਕਿ ਉਸ ਦੀ ਭਰਜਾਈ ਰੰਜੂ ਪਤਨੀ ਸੋਬਤ ਮੁਖੀਆ ਵਾਸੀ ਪਿੰਡ ਬਾਜਤਪੁਰਾ ਥਾਣਾ ਬੈਨੀਪੱਟੀ ਜਿਲ੍ਹਾ ਮਧੂਵਨੀ ਬਿਹਾਰ ਹਾਲ ਵਾਸੀ ਪਿੰਡ ਗੋਬਿੰਦਪੁਰਾ ਦਾ ਕਤਲ ਕਿਸੇ ਨਾਮਲੂਮ ਵਿਅਕਤੀ ਵੱਲੋਂ ਕੀਤਾ ਗਿਆ ਹੈ। ਪੁਲਸ ਨੇ ਲੋਭਿਤ ਮੁਖੀਆ ਦੇ ਬਿਆਨਾਂ ’ਤੇ ਨਾਮਲੂਮ ਦੋਸ਼ੀ ਖਿਲਾਫ ਪਰਚਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਖ਼ਿਲਾਫ਼ ਈਸਾਈ ਭਾਈਚਾਰੇ ਦਾ ਜਲੰਧਰ ਦੇ PAP ਚੌਂਕ ’ਚ ਧਰਨਾ, ਉੱਠੀ ਗ੍ਰਿਫ਼ਤਾਰੀ ਦੀ ਮੰਗ
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।