ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਹੋਈ ਮੌਤ

Saturday, Apr 18, 2026 - 05:54 PM (IST)

ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਹੋਈ ਮੌਤ

ਰਾਹੋਂ (ਪ੍ਰਭਾਕਰ)- ਰੇਲਵੇ ਸਟੇਸ਼ਨ ਰਾਹੋਂ ਵਿਖੇ ਪ੍ਰਵਾਸੀ ਮਜ਼ਦੂਰ ਨੂੰ ਕਰੰਟ ਲੱਗਣ ਨਾਲ ਮੌਤ ਹੋ ਗਈ। ਜੀ. ਆਰ. ਪੀ. ਚੌਂਕੀ ਨਵਾਂ ਸ਼ਹਿਰ ਦੇ ਏ. ਐੱਸ. ਆਈ. ਮੱਖਣ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਮਹਿਕਮੇ ਵੱਲੋਂ ਮੈਸੇਜ ਆਇਆ ਸੀ ਕਿ ਰਾਹੋਂ ਰੇਲਵੇ ਸਟੇਸ਼ਨ 'ਤੇ ਇਕ ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ, ਉਸ ਦੀ ਲਾਸ਼ ਪਈ ਹੈ। 

ਇਹ ਵੀ ਪੜ੍ਹੋ:  ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ

ਅਸੀਂ ਰੇਲਵੇ ਸਟੇਸ਼ਨ ਰਾਹੋਂ ਵਿਖੇ ਪੁਲਸ ਪਾਰਟੀ ਨਾਲ ਪਹੁੰਚੇ ਤਾਂ ਉੱਥੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਪਈ ਸੀ। ਮ੍ਰਿਤਕ ਦੀ ਪਛਾਣ ਪਛਾਣ ਆਲਮ ਪੁੱਤਰ ਇਸ਼ਾਕ ਹਾਲ ਵਾਸੀ ਫਿਲੌਰ ਰੋਡ ਰਾਹੋਂ ਦੇ ਰੂਪ 'ਚ ਹੋਈ। ਆਲਮ ਕਬਾੜ ਦੀ ਦੁਕਾਨ ਕਰਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਆਲਮ ਦੇ ਪਿਤਾ ਨੇ ਦੱਸਿਆ ਕਿ ਉਹ ਬੀਤੀ ਰਾਤ ਘਰੋਂ ਰੋਟੀ ਖਾ ਕੇ ਸੈਰ ਕਰਨ ਰੇਲਵੇ ਸਟੇਸ਼ਨ ਰਾਹੋਂ ਵਿਖੇ ਗਿਆ ਸੀ। ਏ. ਐੱਸ. ਆਈ. ਮੱਖਣ ਲਾਲ ਨੇ ਦੱਸਿਆ ਕਿ ਕਾਗਜ ਪੱਤਰ ਤਿਆਰ ਕਰਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਲਈ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ

ਮੌਕੇ 'ਤੇ ਪੁਲਸ ਨੂੰ ਪ੍ਰਵਾਸੀ ਮਜ਼ਦੂਰ ਦੀ ਲਾਸ਼ ਦੇ ਕੋਲ ਇਕ ਲੱਕੜ ਦੇ ਡੰਡੇ 'ਤੇ ਲੋਹੇ ਦੀ ਆਰੀ ਵਾਲਾ ਬਲੇਡ ਲੱਗਿਆ ਹੋਇਆ ਸੀ ਅਤੇ ਉਸ ਦੇ ਕੋਲ ਇਕ ਪਲਾਸ ਪਿਆ ਮਿਲਿਆ ਸੀ। ਲੋਕਾਂ ਦਾ ਕਹਿਣਾ ਸੀ ਕਿ ਸ਼ਾਇਦ ਇਹ ਬਿਜਲੀ ਦੀਆਂ ਤਾਰਾਂ ਕੱਟਣ ਆਇਆ ਸੀ। ਆਲਮ ਦੀ ਬਿਜਲੀ ਦਾ ਕਰੰਟ ਲੱਗਣ ਕਰਕੇ ਮੌਤ ਹੋ ਗਈ। 

ਇਹ ਵੀ ਪੜ੍ਹੋ:  ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News