ਅਣਪਛਾਤੇ ਵਾਹਨ ਦੀ ਚਪੇਟ ''ਚ ਆਉਣ ਕਾਰਨ ਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਮੌਤ
Tuesday, Aug 12, 2025 - 09:14 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਟਾਂਡਾ ਹੁਸ਼ਿਆਰਪੁਰ ਸੜਕ 'ਤੇ ਪਿੰਡ ਨੈਣੋਵਾਲ ਵੈਦ ਨਜ਼ਦੀਕ ਅਣਪਛਾਤੇ ਵਾਹਨ ਦੀ ਚਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ 7.30 ਉਸ ਸਮੇਂ ਵਾਪਰਿਆ ਜਦੋਂ ਪ੍ਰਵਾਸੀ ਮਜ਼ਦੂਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਵਾਪਸ ਪਰਤ ਰਿਹਾ ਸੀ ਤੇ ਪਿੰਡ ਅਣਪਛਾਤੇ ਵਾਹਨ ਦੀ ਚਪੇਟ 'ਚ ਆ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ। ਇਸ ਸਬੰਧੀ ਹੁਸ਼ਿਆਰਪੁਰ ਦੀ ਪੁਲਿਸ ਨੇ ਪਹੁੰਚ ਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e