ਅੱਡਾ ਸਰਾਂ ਨੇੜੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

Wednesday, Apr 29, 2026 - 03:44 PM (IST)

ਅੱਡਾ ਸਰਾਂ ਨੇੜੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅੱਡਾ ਸਰਾਂ ਵਿਖੇ ਪਿੰਡ ਢੱਟ ਮੋੜ ਪੁਲੀ ਨਜ਼ਦੀਕ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਅੱਗ ਲੱਗਣ ਕਾਰਨ ਨਸ਼ਟ ਹੋ ਗਈਆਂ। ਅਗਜਨੀ ਦੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਪ੍ਰਵਾਸੀ ਖੇਤ ਮਜ਼ਦੂਰ ਸਤਵੀਰ ਪੁੱਤਰ ਗੰਗਾ ਰਾਮ ਵਾਸੀ ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਉਹ ਅਤੇ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਮਜ਼ਦੂਰੀ ਲਈ ਬਾਹਰ ਗਏ ਹੋਏ ਸਨ ਅਤੇ ਇਸ ਦੌਰਾਨ ਸਵੇਰੇ ਉਨ੍ਹਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ ਸੀ।

PunjabKesari

ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਉਸ ਸਮੇ ਤੱਕ ਉਨ੍ਹਾਂ ਦੀਆਂ ਤਿੰਨ ਝੁੱਗੀਆਂ ਤਬਾਹ ਹੋ ਗਈਆਂ, ਜਿਸ ਕਾਰਨ ਉਨ੍ਹਾਂ ਵਿਚ ਪਏ ਮੰਜੇ, ਬਿਸਤਰੇ, ਖਾਣ-ਪੀਣ ਦਾ ਸਾਮਾਨ, ਸਾਈਕਲ, ਕੱਪੜੇ , ਬੈਟਰਾਂ, 10 ਹਜ਼ਾਰ ਰੁਪਏ ਦੀ ਨਕਦੀ ਆਦਿ ਸੜ ਗਏ । ਅੱਗ ਕਿਹੜੇ ਹਾਲਾਤ ਵਿਚ ਲੱਗੀ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ ਹੈ।
 

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ


author

shivani attri

Content Editor

Related News