ਦੁੱਧ ਦੀ ਡੇਅਰੀ ’ਚ ਸ਼ੈੱਡ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਤੂੜੀ ਸੜ ਕੇ ਸੁਆਹ

05/20/2024 2:30:43 PM

ਨਵਾਂਸ਼ਹਿਰ (ਤ੍ਰਿਪਾਠੀ)- ਰਾਹੋਂ ਰੋਡ ’ਤੇ ਜਸਕਰਨ ਹਸਪਤਾਲ ਦੇ ਪਿਛਲੇ ਪਾਸੇ ਸਥਿਤ ਏ. ਮਿਲਕ ਡੇਅਰੀ ਦੇ ਤੂੜੀ ਸ਼ੈੱਡ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਤੂੜੀ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਕਾਰਨ ਟੀਨ ਦੇ ਸ਼ੈੱਡ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਅੱਗ ਇੰਨੀ ਭਿਆਨਕ ਰੂਪ ਧਾਰਨ ਕਰ ਗਈ ਕਿ ਇਸ ਨੇ ਪਸ਼ੂਆਂ ਵਾਲੇ ਕੋਠੇ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਪਰ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਕਾਰਨ ਪਸ਼ੂਆਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਤ 12.30 ਵਜੇ ਤੱਕ ਅੱਗ ’ਤੇ ਕਾਬੂ ਪਾਉਣ ’ਚ ਸਫਲਤਾ ਹਾਸਲ ਕੀਤੀ।

PunjabKesari

ਡੇਅਰੀ ਮਾਲਕ ਲਾਲਾ ਖਰੈਤੀ ਲਾਲ ਨੇ ਦੱਸਿਆ ਕਿ ਸ਼ਨੀਵਾਰ ਸ਼ਾਮੀਂ ਸੁੱਕੀ ਗੰਦਗੀ ਦੇ ਢੇਰਾਂ ਨੂੰ ਅੱਗ ਲੱਗ ਗਈ, ਉਹੀ ਅੱਗ ਚਾਰੇ ਪਾਸੇ ਫੈਲ ਗਈ। ਉਸ ਨੇ ਦੱਸਿਆ ਕਿ ਉਸ ਨੇ ਵੇਖਿਆ ਕਿ ਉਸ ਦੇ ਪਸ਼ੂਆਂ ਲਈ ਰੱਖੇ ਸ਼ੈੱਡ ਵਿਚੋਂ ਅੱਗ ਨਿਕਲ ਰਹੀ ਸੀ, ਜਿਸ ਦਾ ਸ਼ਟਰ ਸੀ ਅਤੇ ਸ਼ੈੱਡ ਦੇ ਉੱਪਰ ਟੀਨ ਰੱਖੇ ਹੋਏ ਸਨ। ਉਸ ਨੇ ਦੱਸਿਆ ਕਿ ਜੇਕਰ ਅੱਗ ਟੁੱਟੇ ਸ਼ੈੱਡ ਦੇ ਨੇੜੇ ਲੱਗੇ ਹਾਈ ਵੋਲਟੇਜ ਬਿਜਲੀ ਦੇ ਖੰਭੇ ਤੱਕ ਪਹੁੰਚ ਜਾਂਦੀ ਅਤੇ ਉਪਰੋਂ ਤਾਰਾਂ ਨਿਕਲਦੀਆਂ ਹਨ ਜਿਸ ਨਾਲ ਹੋਰ ਵੀ ਨੁਕਸਾਨ ਹੋ ਸਕਦਾ ਸੀ।

PunjabKesari

ਇਹ ਵੀ ਪੜ੍ਹੋ- ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫ਼ਾਸ਼, 11 ਗ੍ਰਿਫ਼ਤਾਰ, 13 ਤੋਲੇ ਸੋਨਾ ਸਣੇ ਹੋਰ ਕੀਮਤੀ ਸਾਮਾਨ ਬਰਾਮਦ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਸ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਸਨੇ ਦੱਸਿਆ ਕਿ ਅੱਗ ਦੀ ਚੰਗਿਆਡ਼ੀ ਉਸਦੇ ਪਸ਼ੂਆਂ ਵਾਲੇ ਵਾੜੇ ਦੇ ਇਕ ਕੋਨੇ ਤੱਕ ਪਹੁੰਚ ਗਈ ਅਤੇ ਸੁੱਕੇ ਘਾਹ ਨੂੰ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ, ਪਰ ਸਮੇਂ ਸਿਰ ਪਤਾ ਲੱਗਣ ’ਤੇ ਪਾਣੀ ਦਾ ਛਿੜਕਾਅ ਕਰ ਕੇ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਤੇਜ਼ ਹਵਾਵਾਂ ਕਾਰਨ ਅੱਗ ਦੀਆਂ ਲਪਟਾਂ ਵਧਣ ਕਾਰਨ ਆਲੇ-ਦੁਆਲੇ ਦੇ ਘਰਾਂ ਵਿਚ ਵੀ ਡਰ ਦਾ ਮਾਹੌਲ ਬਣ ਗਿਆ।

PunjabKesari

ਉਸ ਨੇ ਦੱਸਿਆ ਕਿ ਉਸ ਦਾ ਮਜ਼ਦੂਰ ਪਰਿਵਾਰ ਟੁੱਟੇ ਹੋਏ ਸ਼ੈੱਡ ਦੇ ਕੋਲ ਰਹਿੰਦਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਆਪਣਾ ਘਰੇਲੂ ਸਾਮਾਨ ਉਥੋਂ ਹਟਾਉਣਾ ਪਿਆ। ਉਨ੍ਹਾਂ ਦੱਸਿਆ ਕਿ ਤੂਡ਼ੀ ਦੇ ਸ਼ੈੱਡ ਵਿਚ ਦੇਰ ਰਾਤ ਤੱਕ ਅੱਗ ਬਲਦੀ ਰਹੀ ਅਤੇ ਰਾਤ 12.30 ਵਜੇ ਅੱਗ ਬੁਝਾਉਣ ਲਈ ਫਾਇਰ ਵਿਭਾਗ ਦੇ ਕਰਮਚਾਰੀ ਤਾਇਨਾਤ ਕੀਤੇ ਗਏ। ਅੱਗ ਲੱਗਣ ਕਾਰਨ 3 ਲੱਖ ਰੁਪਏ ਦੀ ਤੂੜੀ ਸਮੇਤ 6-7 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।

ਇਹ ਵੀ ਪੜ੍ਹੋ- ਇੰਸਟਾ 'ਤੇ ਵਾਇਰਲ ਹੋਈ ਗੁੰਡਿਆਂ ਵੱਲੋਂ ਪੋਸਟ ਕੀਤੀ ਅਨੋਖੀ ਵੀਡੀਓ, ਰੇਟ ਲਿਸਟ ਵੇਖ ਪੁਲਸ ਦੇ ਉੱਡੇ ਹੋਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News