ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ

Monday, Jul 22, 2019 - 01:38 AM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ

ਦਸੂਹਾ, (ਝਾਵਰ)- ਥਾਣਾ ਦਸੂਹਾ ਦੇ ਪਿੰਡ ਛੁਰੀਆਂ ਵਾਸੀ ਜੰਗ ਸਿੰਘ ਪੁੱਤਰ ਮੋਹਣ ਸਿੰਘ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਕਿ ਗੁਰਨਾਮ ਸਿੰਘ ਅਤੇ ਉਸ ਦੀ ਪਤਨੀ ਬਖਸ਼ੀਸ਼ ਕੌਰ ਵਾਸੀ ਭਟਨੂਰਾ ਨੇ ਉਸ ਦੇ ਲਡ਼ਕੇ ਗੁਰਪ੍ਰੀਤ ਸਿੰਘ ਨੂੰ ਫਰਾਂਸ ਭੇਜਣ ਦੇ ਨਾਂ ’ਤੇ 8 ਲੱਖ ਰੁਪਏ ਦੀ ਠੱਗੀ ਮਾਰੀ ਅਤੇ ਉਸ ਦੇ ਲਡ਼ਕੇ ਦਾ ਪਾਸਪੋਰਟ ਵੀ ਵਾਪਸ ਨਹੀਂ ਕੀਤਾ। ਲਡ਼ਕੇ ਨੂੰ ਨਾ ਤਾਂ ਫਰਾਂਸ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧ ’ਚ ਪੁਲਸ ਨੇ ਉਕਤ ਟਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News