ਕੈਨੇਡਾ ’ਚ PR ਦਿਵਾ ਕੇ ਪੱਕੇ ਤੌਰ ’ਤੇ ਵਸਾਉਣ ਦਾ ਝਾਂਸਾ ਦੇ ਕੇ ਠੱਗੇ ਲੱਖਾਂ ਰੁਪਏ

Friday, Jun 14, 2024 - 01:30 PM (IST)

ਕੈਨੇਡਾ ’ਚ PR ਦਿਵਾ ਕੇ ਪੱਕੇ ਤੌਰ ’ਤੇ ਵਸਾਉਣ ਦਾ ਝਾਂਸਾ ਦੇ ਕੇ ਠੱਗੇ ਲੱਖਾਂ ਰੁਪਏ

ਫਗਵਾੜਾ (ਜਲੋਟਾ)- ਫਗਵਾੜਾ ਦੇ ਅਰਬਨ ਸਟੇਟ ਇਲਾਕੇ ’ਚ ਰਹਿਣ ਵਾਲੇ ਇਕ ਵਿਅਕਤੀ ਨੂੰ ਪਰਿਵਾਰ ਸਮੇਤ ਕੈਨੇਡਾ ’ਚ ਪੱਕੇ ਤੌਰ ’ਤੇ ਪੀ. ਆਰ. ਦਿਵਾਉਣ ਅਤੇ ਉਥੇ ਸੇਟਲ ਕਰਨ ਦਾ ਝਾਂਸਾ ਦੇ ਕੇ ਇਕ ਸ਼ਾਤਿਰ ਠੱਗ ਵੱਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੀ ਸਨਸੀਖੇਜ਼ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਐੱਸ. ਸੀ. ਐੱਫ਼. 21 ਅਰਬਨ ਅਸਟੇਟ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਿੱਧੇ ਤੌਰ ’ਤੇ ਦੋਸ਼ ਲਾਇਆ ਹੈ ਕਿ ਭੁਪਿੰਦਰ ਸਿੰਘ ਉਰਫ਼ ਭੁਪਿੰਦਰ ਪਾਲ ਸਿੰਘ ਪੁੱਤਰ ਹਰਗੁਰਦੇਵ ਸਿੰਘ ਵਾਸੀ ਕੋਠੀ ਨੰਬਰ 122 ਹਰਗੋਬਿੰਦ ਨਗਰ ਫਗਵਾੜਾ ਨੇ ਉਸ ਨੂੰ ਉਸ ਦੇ ਪਰਿਵਾਰ ਸਮੇਤ ਕੈਨੇਡਾ ’ਚ ਪੱਕੀ ਪੀ. ਆਰ. ਦਿਵਾ ਕੇ ਸੈਟਲ ਕਰਨ ਦੇ ਨਾਂ 'ਤੇ ਲਗਭਗ 26,54120 ਰੁਪਏ ਦੀ ਠੱਗੀ ਮਾਰੀ ਹੈ। 

ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਭੁਪਿੰਦਰ ਸਿੰਘ ਉਰਫ਼ ਭੁਪਿੰਦਰ ਪਾਲ ਸਿੰਘ ਲੰਬੇ ਸਮੇਂ ਤੋਂ ਉਸ ਨੂੰ ਉਸ ਦੇ ਪਰਿਵਾਰ ਸਮੇਤ ਕੈਨੇਡਾ ਵਿਚ ਪੀ. ਆਰ. ਦਿਵਾਉਣ ਲਈ ਸੁਫ਼ਨੇ ਵਿਖਾਉਂਦਾ ਰਿਹਾ ਹੈ ਪਰ ਅਸਲ ਵਿਚ ਮੁਲਜ਼ਮ ਵੱਲੋਂ ਜੋ ਦਾਅਵਾ ਕੀਤੇ ਜਾ ਰਹੇ ਸਨ ਉਹ ਕੌਰਾ ਝੂਠ ਸੀ। ਉਸ ਨੇ ਪੁਲਸ ਨੂੰ ਖ਼ੁਲਾਸਾ ਕੀਤਾ ਹੈ ਕਿ ਜਦੋਂ ਉਸ ਨੇ ਮੁਲਜ਼ਮ ਭੁਪਿੰਦਰ ਸਿੰਘ ਉਰਫ਼ ਭੁਪਿੰਦਰ ਪਾਲ ਸਿੰਘ ਤੋਂ ਆਪਣੇ ਲੱਖਾਂ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਮੁਲਜ਼ਮ ਨੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਵਲੋਂ ਉਸ ਨੂੰ ਅਦਾ ਕੀਤੇ ਗਏ ਲੱਖਾਂ ਰੁਪਏ ਤੋਂ ਸਾਫ਼ ਮੂੰਹ ਮੋੜ ਲਿਆ।

ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਫੀਲਡ ਅਫ਼ਸਰਾਂ ਨੂੰ ਨਸ਼ਿਆਂ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਦਿੱਤੇ ਹੁਕਮ

ਪੁਲਸ ਨੇ ਮੁਲਜ਼ਮ ਭੁਪਿੰਦਰ ਸਿੰਘ ਉਰਫ਼ ਭੁਪਿੰਦਰ ਪਾਲ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿੱਚ ਧਾਰਾ 406 ਅਤੇ 420 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਦੋਸ਼ੀ ਭੁਪਿੰਦਰ ਸਿੰਘ ਉਰਫ ਭੁਪਿੰਦਰ ਪਾਲ ਸਿੰਘ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News