ਡਿਵਾਈਡਰ ਨਾਲ ਟਕਰਾਉਣ ਮਗਰੋਂ ਮਿੰਨੀ ਕੈਂਟਰ ਪਲਟਿਆ,ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਮੌਤ

Sunday, Oct 04, 2026 - 02:39 PM (IST)

ਡਿਵਾਈਡਰ ਨਾਲ ਟਕਰਾਉਣ ਮਗਰੋਂ ਮਿੰਨੀ ਕੈਂਟਰ ਪਲਟਿਆ,ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਮੌਤ

ਨੂਰਪੁਰਬੇਦੀ (ਸੰਜੀਵ ਭੰਡਾਰੀ)-ਦੇਰ ਰਾਤ ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ ’ਤੇ ਸਥਿਤ ਪਿੰਡ ਤਖ਼ਤਗੜ੍ਹ ਦੇ ਡੀ. ਏ. ਵੀ. ਸਕੂਲ ਨੇੜੇ ਸੜਕ ਹਾਦਸਾ ਵਾਪਰ ਗਿਆ। ਇਥੇ ਮਿੰਨੀ ਕੈਂਟਰ ਦੀ ਲਪੇਟ 'ਚ ਆਉਣ ਕਾਰਨ ਪੈਦਲ ਜਾ ਰਹੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੂਜੇ ਪ੍ਰਵਾਸੀ ਮਜ਼ਦੂਰ ਨੇ ਭੱਜ ਕੇ ਜਾਨ ਬਚਾਈ, ਜਿਸ ਦੇ ਮਾਮੂਲੀ ਸੱਟਾਂ ਲੱਗਣ 'ਤੇ ਉਹ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। 

ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੋਪੀ ਰਿਸ਼ੀਦੇਵ ਵਾਸੀ ਪਰਮਾਨੰਦ ਗੁੰਜ, ਜ਼ਿਲ੍ਹਾ ਅਰਰੀਆ (ਬਿਹਾਰ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਪ੍ਰਵਾਸੀ ਮਜ਼ਦੂਰ ਸੜਕ ਕਿਨਾਰੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਰੂਪਨਗਰ ਵੱਲੋਂ ਆ ਰਿਹਾ ਇਕ ਮਿੰਨੀ ਕੈਂਟਰ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਟਕਰਾ ਗਿਆ। ਹਨੇਰੇ 'ਚ ਹੋਈ ਇਸ ਟੱਕਰ ਤੋਂ ਬਾਅਦ ਕੈਂਟਰ ਬੇਕਾਬੂ ਹੋ ਕੇ ਪਲਟ ਗਿਆ ਅਤੇ ਇਸ ਦੀ ਲਪੇਟ 'ਚ ਪੈਦਲ ਜਾ ਰਿਹਾ ਗੋਪੀ ਰਿਸ਼ੀ ਦੇਵ ਆ ਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੂਜੇ ਸਾਥੀ ਪ੍ਰਵਾਸੀ ਮਜ਼ਦੂਰ ਨੇ ਭੱਜ ਕੇ ਜਾਨ ਬਚਾਈ ਅਤੇ ਮਮੂਲੀ ਸੱਟਾਂ ਲੱਗਣ ਕਾਰਨ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਲਾਜ ਅਧੀਨ ਹੈ। 

PunjabKesari

ਇਹ ਵੀ ਪੜ੍ਹੋ: 29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਿੰਨੀ ਕੈਂਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਜਦਕਿ ਕੈਂਟਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਜ਼ਦੂਰ ਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਡਿਵਾਈਡਰ ''ਤੇ ਬਲਿੰਕਿੰਗ ਲਾਈਟਾਂ ਨਾ ਹੋਣ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ ਅਤੇ ਸੰਬੰਧਤ ਵਿਭਾਗ ਨੂੰ ਚਾਹੀਦਾ ਹੈ ਕਿ ਡਿਵਾਈਡਰਾਂ ਦੇ ਮੂਹਰੇ ਬਲਿੰਕਿੰਗ ਲਾਈਟਾਂ ਲਗਾਈਆਂ ਜਾਣ ਤਾਂ ਜੋ ਅਜਿਹੇ ਭਿਆਨਕ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News