ਮਿੰਨੀ ਲਾਕਡਾਊਨ ਦੇ ਪਹਿਲੇ ਦਿਨ ਸਰਕਾਰੀ ਬੱਸਾਂ ਦੀ ਸਰਵਿਸ ’ਚ 75 ਫ਼ੀਸਦੀ ਦੀ ਵੱਡੀ ਗਿਰਾਵਟ

05/02/2021 1:07:18 PM

ਜਲੰਧਰ (ਪੁਨੀਤ)– ਪੰਜਾਬ ਵਿਚ ਸ਼ੁੱਕਰਵਾਰ ਸ਼ਾਮ ਤੋਂ ਲਾਏ ਗਏ ਮਿੰਨੀ ਲਾਕਡਾਊਨ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਸਰਕਾਰੀ ਬੱਸਾਂ ਦੀ ਸਰਵਿਸ ਵਿਚ 75 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਬੱਸਾਂ ਵਿਚ ਸਫ਼ਰ ਕਰਨ ਲਈ ਯਾਤਰੀਆਂ ਦੀ ਗਿਣਤੀ ਬਹੁਤ ਘੱਟ ਨਜ਼ਰ ਆ ਰਹੀ ਹੈ, ਜਿਸ ਕਾਰਨ ਕਈ ਰੂਟਾਂ ’ਤੇ ਜਾਣ ਵਾਲੀਆਂ ਬੱਸਾਂ ਨੂੰ ਰੱਦ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਦੋਂ ਤੋਂ ਰਾਤ ਦਾ ਕਰਫ਼ਿਊ ਲਾਇਆ ਗਿਆ ਹੈ, ਉਦੋਂ ਤੋਂ ਯਾਤਰੀਆਂ ਦੀ ਗਿਣਤੀ ਘਟਣੀ ਸ਼ੁਰੂ ਹੋ ਚੁੱਕੀ ਹੈ ਅਤੇ ਬੱਸ ਸਰਵਿਸ ਘਟਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਤੋਂ ਹੀ ਯਾਤਰੀ ਆਉਣੇ ਘਟ ਗਏ ਸਨ। ਯਾਤਰੀ ਘਟਣ ਕਾਰਨ ਟਰਾਂਸਪੋਰਟ ਵਿਭਾਗ ਦੇ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਸ਼ਨੀਵਾਰ ਨੂੰ ਜਿਸ ਰੂਟ ਦੀਆਂ ਬੱਸਾਂ ਲਈ ਯਾਤਰੀ ਉਪਲੱਬਧ ਹੋਣ, ਸਿਰਫ ਉਨ੍ਹਾਂ ਬੱਸਾਂ ਨੂੰ ਰਵਾਨਾ ਕੀਤਾ ਜਾਵੇ।

PunjabKesari

ਇਹ ਵੀ ਪੜ੍ਹੋ : ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ

ਸ਼ਨੀਵਾਰ ਨੂੰ ਜਲੰਧਰ ਡਿਪੂਆਂ ਨਾਲ ਸਬੰਧਤ ਕਈ ਬੱਸਾਂ ਕਾਊਂਟਰਾਂ ’ਤੇ ਲਾਈਆਂ ਗਈਆਂ, ਉਨ੍ਹਾਂ ਵਿਚ ਸਫਰ ਕਰਨ ਲਈ ਯਾਤਰੀ ਨਾ ਆਉਣ ਕਾਰਨ ਉਨ੍ਹਾਂ ਬੱਸਾਂ ਨੂੰ ਰੱਦ ਕਰ ਦਿੱਤਾ ਗਿਆ। ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸਿਰਫ਼ ਜਲੰਧਰ ਹੀ ਨਹੀਂ, ਸਗੋਂ ਕਈ ਹੋਰ ਸ਼ਹਿਰਾਂ ਵਿਚ ਵੀ ਬੱਸਾਂ ਨੂੰ ਰੱਦ ਕਰਨਾ ਪਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਡੀ. ਸੀ. ਨੇ ਕੋਵਿਡ ਮਰੀਜ਼ਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ, ਪ੍ਰਾਈਵੇਟ ਐਂਬੂਲੈਂਸਾਂ ਦੀ ਸਰਵਿਸ ਦੇ ਰੇਟ ਕੀਤੇ ਨਿਰਧਾਰਿਤ

ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਵੀ ਸਿਰਫ਼ ਉਹੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ, ਜਿਨ੍ਹਾਂ ਲਈ ਯਾਤਰੀ ਮੌਜੂਦ ਰਹਿਣਗੇ। ਮਹਿਕਮੇ ਵੱਲੋਂ ਬੱਸ ਅੱਡੇ ਵਿਚ ਯਾਤਰੀ ਮੌਜੂਦ ਰਹਿਣ ’ਤੇ ਰੁਟੀਨ ਵਾਂਗ ਕਾਊਂਟਰਾਂ ’ਤੇ ਬੱਸਾਂ ਭੇਜੀਆਂ ਜਾਣਗੀਆਂ। ਜੇਕਰ ਬੱਸ ਅੱਡੇ ਵਿਚ ਯਾਤਰੀ ਮੌਜੂਦ ਨਾ ਰਹਿਣ ਤਾਂ ਬੱਸਾਂ ਡਿਪੂ ਤੋਂ ਬਾਹਰ ਨਹੀਂ ਕੱਢੀਆਂ ਜਾਣਗੀਆਂ। ਪਿਛਲੇ ਦਿਨਾਂ ਦੌਰਾਨ ਸਰਕਾਰੀ ਬੱਸਾਂ ਦੀ ਸਰਵਿਸ ਨਾਲ ਮਹਿਕਮੇ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਘਾਟਾ ਸਹਿਣਾ ਪਿਆ ਹੈ, ਇਸੇ ਕਾਰਨ ਹਾਲਾਤ ਦੀ ਗੰਭੀਰਤਾ ਨੂੰ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਆਕਸੀਜਨ ਤੇ ਬੈੱਡ ਦੀ ਕਿੱਲਤ ਕਾਰਨ ਮਰੀਜ਼ ਪੰਜਾਬ ਵੱਲ ਕਰ ਰਹੇ ਕੂਚ, ਕਈ ਹਸਪਤਾਲਾਂ ’ਚ ਚੱਲ ਰਿਹੈ ਇਲਾਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News