ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਟੇਕਿਆ ਮੱਥਾ

Thursday, Sep 28, 2023 - 07:38 PM (IST)

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਟੇਕਿਆ ਮੱਥਾ

ਜਲੰਧਰ (ਸੋਨੂੰ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੰਦਰ ਵਿਖੇ ਮੇਲੇ ਮੌਕੇ ਮੱਥਾ ਟੇਕਿਆ ਤੇ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਬਲਕਾਰ ਸਿੰਘ ਨੇ ਸਿੱਧ ਬਾਬਾ ਸੋਢਲ ਮੇਲੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ’ਚ ਭਾਈਚਾਰਕ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ​​ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਅਜਿਹੇ ਸਮਾਗਮ ਇਕੱਠੇ ਮਨਾਉਣੇ ਚਾਹੀਦੇ ਹਨ।

ਦੱਸਣਯੋਗ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਜਲੰਧਰ ਸ਼ਹਿਰ 'ਚ ਅੱਜ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੁਲਸ ਪ੍ਰਸ਼ਾਸਨ ਵੱਲੋਂ ਮੇਲੇ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਪੰਜਾਬ ਨੂੰ ਗੁਰੂਆਂ-ਪੀਰਾਂ ਦੀ ਧਰਤੀ ਅਤੇ ਮੇਲਿਆਂ ਦਾ ਸੂਬਾ ਕਿਹਾ ਜਾਂਦਾ ਹੈ, ਜਿਨ੍ਹਾਂ 'ਚ ਜਲੰਧਰ 'ਚ ਲੱਗਣ ਵਾਲਾ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਆਪਣਾ ਵਿਸ਼ੇਸ਼ ਸਥਾਨ ਰੱਖਦਾ ਹੈ। ਭਾਦੋਂ ਮਹੀਨੇ ਦੇ ਸ਼ੁਕਲ ਪੱਖ ਦੀ 14ਵੀਂ ਤਿਥੀ ਨੂੰ ਹਰ ਸਾਲ ਜਲੰਧਰ ’ਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਸਿਵਲ ਹਸਪਤਾਲ 'ਚੋਂ ਪੁਲਸ ਦੀ ਗੱਡੀ ਲੈ ਕੇ ਫਰਾਰ ਹੋਇਆ ਮੁਲਜ਼ਮ, ਮੈਡੀਕਲ ਕਰਵਾਉਣ ਲਿਆਈ ਸੀ ਪੁਲਸ

PunjabKesari

ਇਹ ਅਸਥਾਨ ਇਸ ਸਮੇਂ ਲੱਖਾਂ ਲੋਕਾਂ ਦੀ ਡੂੰਘੀ ਆਸਥਾ ਦਾ ਪ੍ਰਤੀਕ ਬਣ ਚੁੱਕਾ ਹੈ ਅਤੇ ਹਰ ਧਰਮ ਤੇ ਭਾਈਚਾਰੇ ਦੇ ਲੋਕ ਬਾਬਾ ਜੀ ਦੇ ਦਰ ’ਤੇ ਸੀਸ ਝੁਕਾਉਣ ਆਉਂਦੇ ਹਨ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਿਸ਼ੇਸ਼ ਤੌਰ 'ਤੇ ਸੋਢਲ ਮੇਲੇ 'ਚ ਪਹੁੰਚੇ ਤੇ ਉਨ੍ਹਾਂ ਮੰਦਰ 'ਚ ਨਤਮਸਤਕ ਹੁੰਦਿਆਂ ਬਾਬਾ ਜੀ ਦਾ ਆਸ਼ੀਰਵਾਦ ਲਿਆ। 'ਪੰਜਾਬ ਕੇਸਰੀ/ਜਗ ਬਾਣੀ' ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਵੀ ਖਾਸ ਤੌਰ 'ਤੇ ਪਹੁੰਚੇ। ਇਸ ਮੌਕੇ ਲੋਕਾਂ ਵੱਲੋਂ ਅਲੱਗ-ਅਲੱਗ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News