ਸਥਾਨਕ ਸਰਕਾਰਾਂ ਮੰਤਰੀ ਨੇ ਕਰਤਾਰਪੁਰ ’ਚ ਰੱਖੇ 130.09 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

08/13/2023 5:28:26 PM

ਜਲੰਧਰ/ਕਰਤਾਰਪੁਰ (ਧਵਨ, ਸਾਹਨੀ)–ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਬੀਤੇ ਦਿਨ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿਚ 130.09 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ, ਜਿਨ੍ਹਾਂ ਵਿਚ ਪਿੰਡ ਲਿੱਧੜਾਂ ਵਿਚ 28.90 ਲੱਖ ਰੁਪਏ ਨਾਲ ਬਣਨ ਵਾਲਾ ਸਿਹਤ ਅਤੇ ਵੈਲਨੈੱਸ ਸੈਂਟਰ, ਪਿੰਡ ਮਲਕੋ ਵਿਚ 3 ਲੱਖ ਰੁਪਏ ਨਾਲ ਬਣਨ ਵਾਲੇ ਸੀਵਰੇਜ ਅਤੇ ਇੰਟਰਲਾਕਿੰਗ ਟਾਈਲਾਂ ਅਤੇ ਜੱਲੋਵਾਲ ਕਾਲੋਨੀ ਵਿਚ 5.40 ਲੱਖ ਰੁਪਏ ਅਤੇ ਕਰਤਾਰਪੁਰ ਸ਼ਹਿਰ ਵਿਚ 14.50 ਲੱਖ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜ ਅਤੇ ਕਰਤਾਰਪੁਰ ਦੇ ਸੇਖਵਾਂ ਅਤੇ ਚੰਦਨ ਨਗਰ ਵਿਚ 58.59 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ 2 ਨਵੇਂ ਟਿਊਬਵੈੱਲ ਸ਼ਾਮਲ ਹਨ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੇਲੇ 'ਤੇ ਲੰਗਰ ਲਾਉਣ ਵਾਲਿਆਂ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ

PunjabKesari

ਇਸ ਮੌਕੇ ਆਪਣੇ ਸੰਬੋਧਨ ਵਿਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਅਹਿਮ ਪ੍ਰਾਜੈਕਟ ਇਸ ਇਲਾਕੇ ਦੀ ਸ਼ਕਲ ਬਦਲ ਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਲਈ ਵਧੀਆ ਸੜਕ ਸੰਪਰਕ, ਸਾਫ਼ ਪੀਣ ਯੋਗ ਪਾਣੀ ਅਤੇ ਸ਼ੁੱਧ ਵਾਤਾਵਰਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦਾ ਸ਼ਹਿਰੀ ਤਰਜ਼ ’ਤੇ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਨਵੇਂ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਜਾਰੀ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਜਿਵੇਂ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 30 ਹਜ਼ਾਰ ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਕਈ ਅਹਿਮ ਫੈਸਲਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਕੌਂਸਲਰਾਂ ਤੋਂ ਇਲਾਵਾ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ, ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੀ ਉਸਾਰੀ ਮੌਕੇ 60 ਫੁੱਟ ਡੂੰਘੇ ਬੋਰ ’ਚ ਡਿੱਗਿਆ ਇੰਜੀਨੀਅਰ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News