ਤਿਉਹਾਰਾਂ ਦੇ ਮੱਦੇਨਜ਼ਰ ਲੋਕਲ ਬਾਡੀਜ਼ ਮੰਤਰੀ ਨੇ ਨਿਗਮ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

Wednesday, Oct 25, 2023 - 11:32 AM (IST)

ਤਿਉਹਾਰਾਂ ਦੇ ਮੱਦੇਨਜ਼ਰ ਲੋਕਲ ਬਾਡੀਜ਼ ਮੰਤਰੀ ਨੇ ਨਿਗਮ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਜਲੰਧਰ (ਖੁਰਾਣਾ)–ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਬੀਤੇ ਦਿਨ ਆਪਣੇ ਨਿਵਾਸ ਸਥਾਨ ’ਤੇ ਜਲੰਧਰ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ, ਜਿਸ ਤਿਉਹਾਰਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਐਕਟਿਵ ਰਹਿਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਨਿਗਮ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਤੋਂ ਇਲਾਵਾ ਐਡੀਸ਼ਨਲ ਕਮਿਸ਼ਨਰ ਸ਼ਿਖਾ ਭਗਤ, ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ, ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ, ਐੱਸ. ਈ. ਰਜਨੀਸ਼ ਡੋਗਰਾ ਅਤੇ ਰਾਹੁਲ ਧਵਨ, ਹੈਲਥ ਆਫਿਸਰ ਡਾ. ਸ਼੍ਰੀ ਕ੍ਰਿਸ਼ਨ ਸ਼ਰਮਾ, ਸੈਕਟਰੀ ਵਿਕ੍ਰਾਂਤ ਵਰਮਾ ਅਤੇ ਹੋਰ ਪੱਧਰ ਦੇ ਸਮੂਹ ਅਧਿਕਾਰੀ ਮੌਜੂਦ ਸਨ।

ਮੰਤਰੀ ਨੇ ਕਿਹਾ ਕਿ ਇਨ੍ਹੀਂ ਦਿਨੀਂ ਤਿਉਹਾਰੀ ਸੀਜ਼ਨ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਵਿੱਤਰ ਸ਼ੋਭਾ ਯਾਤਰਾਵਾਂ ਦਾ ਆਯੋਜਨ ਹੋਣਾ ਹੈ, ਇਸ ਦੇ ਲਈ ਸ਼ਹਿਰ ਦੀ ਸਾਫ਼-ਸਫ਼ਾਈ ਵਿਵਸਥਾ ਨੂੰ ਚਾਕ-ਚੌਬੰਦ ਰੱਖਿਆ ਜਾਵੇ। ਸੜਕਾਂ ਦੇ ਕਿਨਾਰੇ ਕੂੜਾ ਨਜ਼ਰ ਨਹੀਂ ਆਉਣਾ ਚਾਹੀਦਾ ਹੈ ਅਤੇ ਗਲੀਆਂ-ਨਾਲੀਆਂ ਦੀ ਵਿਸ਼ੇਸ਼ ਸਫਾਈ ਵੱਲ ਵੀ ਧਿਆਨ ਦਿੱਤਾ ਜਾਵੇ। ਕੂੜੇ ਦੀ ਲਿਫਟਿੰਗ ਰੈਗੂਲਰ ਅਤੇ ਸਮੇਂ ’ਤੇ ਕੀਤੀ ਜਾਵੇ ਤੇ ਸ਼ੋਭਾ ਯਾਤਰਾਵਾਂ ਦੌਰਾਨ ਸਾਫ਼-ਸੁਥਰਾ ਮਾਹੌਲ ਰੱਖਣ ਨੂੰ ਪਹਿਲ ਦਿੱਤੀ ਜਾਵੇ ਤਾਂ ਕਿ ਕਿਸੇ ਨੂੰ ਪ੍ਰੇਸ਼ਾਨੀ ਨਾ ਆਵੇ। ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਬੋਲੈਰੋ ਗੱਡੀ ਨੇ ਦਾਦੀ-ਪੋਤੀ ਨੂੰ ਕੁਚਲਿਆ, 3 ਸਾਲਾ ਬੱਚੀ ਦੀ ਦਰਦਨਾਕ ਮੌਤ

ਸੜਕਾਂ ਦੀ ਮੇਨਟੀਨੈਂਸ ’ਤੇ ਫੋਕਸ ਕੀਤਾ ਜਾਵੇ
ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਬੀ. ਐਂਡ ਆਰ. ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਮੇਨਟੀਨੈਂਸ ’ਤੇ ਫੋਕਸ ਕੀਤਾ ਜਾਵੇ। ਇਨ੍ਹੀਂ ਦਿਨੀਂ ਜਿਹੜੀਆਂ ਸੜਕਾਂ ਬਣ ਰਹੀਆਂ ਹਨ, ਉਨ੍ਹਾਂ ਦੀ ਕੁਆਲਿਟੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸੜਕ ਦੇ ਨਿਰਮਾਣ ਸਬੰਧੀ ਕੰਮ ਜਲਦ ਨਿਪਟਾਏ ਜਾਣ। ਜਿਥੇ ਪਾਈਪਾਂ ਪਾਉਣ ਦੇ ਕੰਮ ਚੱਲ ਰਹੇ ਹਨ, ਉਥੇ ਸੜਕਾਂ ਨੂੰ ਚੱਲਣਯੋਗ ਬਣਾਇਆ ਜਾਵੇ ਅਤੇ ਬਾਕੀ ਸੜਕਾਂ ਨੂੰ ਵੀ ਰਿਪੇਅਰ ਕੀਤਾ ਜਾਵੇ ਜਾਂ ਨਵੇਂ ਸਿਰੇ ਤੋਂ ਬਣਾਇਆ ਜਾਵੇ। ਇਸ ਮਾਮਲੇ ਵਿਚ ਬਿਲਕੁਲ ਢਿੱਲ ਨਾ ਵਰਤੀ ਜਾਵੇ।

ਸਟਰੀਟ ਲਾਈਟਾਂ ਅਤੇ ਨਾਜਾਇਜ਼ ਬਿਲਡਿੰਗਾਂ ਬਾਰੇ ਵੀ ਦਿੱਤੇ ਨਿਰਦੇਸ਼
ਲੋਕਲ ਬਾਡੀਜ਼ ਮੰਤਰੀ ਨੇ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਜਾਇਜ਼ ਬਿਲਡਿੰਗਾਂ ’ਤੇ ਸਖ਼ਤੀ ਕੀਤੀ ਜਾਵੇ ਅਤੇ ਕਿਸੇ ਵੀ ਨਾਜਾਇਜ਼ ਕਾਲੋਨੀ ਜਾਂ ਨਾਜਾਇਜ਼ ਬਿਲਡਿੰਗ ਨੂੰ ਪੈਦਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਰੈਵੇਨਿਊ ਦੇ ਨੁਕਸਾਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਨਾਲ-ਨਾਲ ਸਾਰੀਆਂ ਸਟਰੀਟ ਲਾਈਟਾਂ ਦੇ ਸੰਚਾਲਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਮਾਮਲੇ ਵਿਚ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਰਿਕਵਰੀ ਵਧਾਉਣ ਦੇ ਦਿੱਤੇ ਨਿਰਦੇਸ਼
ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਇਸ ਮੀਟਿੰਗ ਦੌਰਾਨ ਨਗਰ ਨਿਗਮ ਦੀ ਆਰਥਿਕ ਹਾਲਤ ਦੀ ਵੀ ਸਮੀਖਿਆ ਕੀਤੀ ਅਤੇ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਪਰਟੀ ਟੈਕਸ, ਵਾਟਰ ਟੈਕਸ ਅਤੇ ਹੋਰ ਰਿਕਵਰੀ ਵਾਲੀਆਂ ਬ੍ਰਾਂਚਾਂ ’ਤੇ ਵਿਸ਼ੇਸ਼ ਫੋਕਸ ਕਰ ਕੇ ਨਿਗਮ ਦੀ ਆਮਦਨ ਨੂੰ ਵਧਾਇਆ ਜਾਵੇ। ਡਿਫਾਲਟਰਾਂ ’ਤੇ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਕੋਲੋਂ ਟੈਕਸਾਂ ਦੀ ਵਸੂਲੀ ਕੀਤੀ ਜਾਵੇ। ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਵਾਸਤੇ ਜੋ ਵਨ ਟਾਈਮ ਸੈਟਲਮੈਂਟ ਸਕੀਮ ਕੱਢੀ ਹੈ, ਉਸ ਦਾ ਲਾਭ ਵਧੇਰੇ ਲੋਕਾਂ ਤਕ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ ਕਰਦੀ ਘਟਨਾ, ਨਾਨੀ ਦੇ ਸਸਕਾਰ 'ਤੇ ਆਏ ਦੋਹਤੇ ਨੂੰ ਕੀਤਾ ਲਹੂ-ਲੁਹਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News