ਕੈਬਨਿਟ ਮੰਤਰੀ ਜਿੰਪਾ ਤੇ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Wednesday, Oct 05, 2022 - 02:25 PM (IST)

ਕੈਬਨਿਟ ਮੰਤਰੀ ਜਿੰਪਾ ਤੇ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ (ਘੁੰਮਣ)-ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੁਸ਼ਿਆਰਪੁਰ ਵਿਖੇ ਮਨਾਇਆ ਜਾਣ ਵਾਲਾ ਦੁਸਹਿਰੇ ਦਾ ਤਿਓਹਾਰ ਇਸ ਵਾਰ 5 ਅਕਤੂਬਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੀਤੇ ਦਿਨ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ, ਸ਼੍ਰੀ ਰਾਮਲੀਲਾ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਦੁਸਹਿਰਾ ਗਰਾਊਂਡ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਜਲੰਧਰ ਵਿਖੇ ਭਾਰਗੋ ਕੈਂਪ ਦੇ 16 ਸਾਲਾ ਮੁੰਡੇ ਨੇ ਤਿਆਰ ਕੀਤਾ ਵੱਖਰੇ ਢੰਗ 'ਚ ਰਾਵਣ, ਹੋ ਰਹੀਆਂ ਤਾਰੀਫ਼ਾਂ

ਇਸ ਦੌਰਾਨ ਉਨ੍ਹਾਂ ਸਟੇਜ, ਸਫਾਈ, ਟ੍ਰੈਫਿਕ ਵਿਵਸਥਾ, ਸੀ. ਸੀ. ਟੀ. ਵੀ. ਕੈਮਰਿਆਂ, ਸੁਖਾਵੀਂ ਐਂਟਰੀ, ਸੁਰੱਖਿਆ ਵਿਵਸਥਾ, ਮੈਡੀਕਲ ਕੈਂਪ, ਐਂਬੂਲੈਂਸਾਂ, ਫਾਇਰ ਬ੍ਰਿਗੇਡ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੁੱਚੀ ਗਰਾਊਂਡ ਦਾ ਦੌਰਾ ਕਰਦਿਆਂ ਉਥੇ ਲੱਗੇ ਸਟਾਲਾਂ ਅਤੇ ਝੂਲਿਆਂ ਆਦਿ ਦਾ ਵੀ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਰਾਊਂਡ ਵਿਚ ਪਾਣੀ ਦੇ ਛਿੜਕਾਅ ਅਤੇ ਫੌਗਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਦੁਸਹਿਰਾ ਬਹੁਤ ਪ੍ਰਸਿੱਧ ਹੈ ਅਤੇ ਹਜ਼ਾਰਾਂ ਲੋਕ ਦੂਰੋਂ-ਨੇੜਿਓਂ ਇਸ ਨੂੰ ਦੇਖਣ ਲਈ ਪਹੁੰਚਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਦੁਸਹਿਰਾ ਸਮਾਗਮ ਵਿਚ ਸ਼ਮੂਲੀਅਤ ਕਰਨ

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਮੌਕੇ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੂੰ ਦੇਖਦਿਆਂ ਵੱਡੇ ਪੱਧਰ ’ਤੇ ਇੰਤਜ਼ਾਮ ਕੀਤੇ ਗਏ ਹਨ ਅਤੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਨੇ ਇਸ ਮੌਕੇ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ, ਬੈਰੀਕੇਡਿੰਗ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐੱਸ.ਪੀ. ਮਨਜੀਤ ਕੌਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਚੇਅਰਮੈਨ ਸ਼੍ਰੀ ਰਾਮਲੀਲਾ ਕਮੇਟੀ ਸ਼ਿਵ ਸੂਦ, ਪ੍ਰਧਾਨ ਗੋਪੀ ਚੰਦ ਕਪੂਰ, ਜਨਰਲ ਸਕੱਤਰ ਪ੍ਰਦੀਪ ਹਾਂਡਾ ਅਤੇ ਬਿੰਦੂਸਾਰ ਸ਼ੁਕਲਾ ਮੌਜੂਦ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨੇ ਸ਼ਰੇਆਮ ਕੀਤੇ ਹਵਾਈ ਫਾਇਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੂੰ ਪਈਆਂ ਭਾਜੜਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News