ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸ਼ਹਿਰ ਵਾਸੀ ਇਕਜੁੱਟਤਾ ਨਾਲ ਕਰਨ ਸਹਿਯੋਗ: ਜਿੰਪਾ

Monday, Sep 18, 2023 - 12:34 PM (IST)

ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸ਼ਹਿਰ ਵਾਸੀ ਇਕਜੁੱਟਤਾ ਨਾਲ ਕਰਨ ਸਹਿਯੋਗ: ਜਿੰਪਾ

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਇਕਜੁੱਟਤਾ ਨਾਲ ਨਗਰ ਨਿਗਮ ਨੂੰ ਸਹਿਯੋਗ ਕਰਨ। ਉਹ ਐਤਵਾਰ ਸ਼ਹੀਦ ਭਗਤ ਸਿੰਘ ਚੌਕ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਐੱਨ. ਜੀ. ਓਜ਼, ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੱਢੀ ਗਈ ਸਵੱਛਤਾ ਰੈਲੀ ਵਿਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨੇ ਰੈਲੀ ਵਿਚ ਸ਼ਾਮਲ ਹੋ ਕੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਖਲ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਇਹ ਸਵੱਛਤਾ ਰੈਲੀ ਸ਼ਹੀਦ ਭਗਤ ਸਿੰਘ ਚੌਂਕ ਤੋਂ ਨਗਰ ਨਿਗਮ ਦਫ਼ਤਰ ਤੱਕ ਕੱਢੀ ਗਈ।

ਇਹ ਵੀ ਪੜ੍ਹੋ-  ਮਹਿੰਗੇ ਇਲਾਜ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਇਹ ਖ਼ਾਸ ਸਕੀਮ

ਕੈਬਨਿਟ ਮੰਤਰੀ ਨੇ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਹਿਰ ਸਾਫ਼-ਸੁਥਰਾ ਅਤੇ ਸਿੰਗਲ ਯੂਜ਼ ਪਲਾਸਟਿਕ ਮੁਕਤ ਰੱਖਣ ਦੀ ਅਪੀਲ ਕੀਤੀ ਅਤੇ ਘਰ ਤੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਸਫਾਈ ਸੇਵਕਾਂ ਨੂੰ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਦੀਵਾਰਾਂ ’ਤੇ ਸਵੱਛਤਾ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਪੇਂਟਿੰਗਜ਼ ਵੀ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਸਵੱਛਤਾ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿਚ ਵਿਸ਼ੇਸ਼ ਤੌਰ ’ਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਜਾਗਰੂਕਤਾ ਰੈਲੀ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਚੇਅਰਮੈਨ ਵਿੱਤ ਅਤੇ ਠੇਕਾ ਕਮੇਟੀ ਨਗਰ ਨਿਗਮ ਬਲਵਿੰਦਰ ਕੁਮਾਰ, ਕੌਂਸਲਰ ਜਸਪਾਲ ਸਿੰਘ ਚੇਚੀ, ਵਿਜੇ ਕੁਮਾਰ ਅਗਵਰਾਲ, ਮੁਖੀ ਰਾਮ, ਆਗਿਆ ਪਾਲ ਸਿੰਘ ਸਾਹਨੀ, ਸੁਮੇਸ਼ ਸੋਨੀ, ਵਰਿੰਦਰ ਵੈਦ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ, ਅਜੇ ਮੋਹਨ ਬੱਬੀ, ਅਜੇ ਵਰਮਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਜੀਤ ਕੌਰ, ਸੰਤੋਸ਼ ਸੈਣੀ, ਚੰਦਨ ਲੱਕੀ, ਐਡਵੋਕੇਟ ਅਮਰਜੋਤ ਸੈਣੀ, ਬਹਾਦਰ ਸਿੰਘ ਸੁਨੇਤ, ਧੀਰਜ ਸ਼ਰਮਾ, ਮਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ-  ਸਪਾ ਸੈਂਟਰ 'ਚ ਹੋਈ ਰੇਡ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸ਼ਿਵ ਸੈਨਾ ਦਾ ਆਗੂ ਇੰਝ ਕਰਵਾਉਂਦਾ ਰਿਹਾ ਗੰਦਾ ਧੰਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News