ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ ਪੰਜਾਬ ਸਰਕਾਰ: ਬ੍ਰਹਮ ਸ਼ੰਕਰ ਜਿੰਪਾ
Wednesday, Oct 04, 2023 - 10:58 AM (IST)
ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਸ਼ਹਿਰ ਵਾਸੀਆਂ ਦੀ ਸਹੂਲਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਲੋੜੀਂਦੇ ਕੰਮ ਜੰਗੀ ਪੱਧਰ ’ਤੇ ਮੁਕੰਮਲ ਕੀਤੇ ਜਾਣਗੇ। ਉਹ ਵਾਰਡ ਨੰਬਰ-12 ਵਿਚ 3 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੌਂਸਲਰ ਅਮਰੀਕ ਚੌਹਾਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰ ਰਹੀ ਹੈ, ਜਿਸ ਦੇ ਮੁਕੰਮਲ ਹੋਣ ਨਾਲ ਵੱਖ-ਵੱਖ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਹਮੇਸ਼ਾ ਹੀ ਤਰਜੀਹ ਰਹੀ ਹੈ। ਇਸ ਲਈ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਦੇ ਕੇ ਹੀ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਇਲਾਕੇ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉੱਥੇ ਹੀ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਲੋੜਵੰਦਾਂ ਨੂੰ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
