ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਲੋੜਵੰਦ ਦੀ ਬਾਂਹ ਫੜੀ: ਬ੍ਰਹਮ ਸ਼ੰਕਰ ਜਿੰਪਾ

11/16/2023 1:14:55 PM

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਲਈ ਕੰਮ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ। ਉਹ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਚ 29 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਲਾਕੇ ਵਿਚ 800 ਫੁੱਟ ਡੂੰਘੇ ਬੋਰ ਵਾਲਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਫਾਇਦਾ ਹੋਇਆ ਹੈ।

ਇਹ ਵੀ ਪੜ੍ਹੋ: ਟਰੇਨ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 62 ਟਰੇਨਾਂ 3 ਮਹੀਨਿਆਂ ਲਈ ਰੱਦ

ਇਸ ਤੋਂ ਇਲਾਵਾ ਸਾਲਾਂ ਤੋਂ ਲਟਕ ਰਹੀ ਜਲੰਧਰ-ਹੁਸ਼ਿਆਰਪੁਰ ਸੜਕ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਖੁੱਲ੍ਹਣ ਜਾ ਰਿਹਾ ਹੈ। ਸਿਵਲ ਹਸਪਤਾਲ ਤੇ ਤਹਿਸੀਲ ਦੀ ਨਵੀਂ ਇਮਾਰਤ ਬਣਨ ਜਾ ਰਹੀ ਹੈ, ਪਿੰਡ ਬਜਵਾੜਾ ਵਿਚ ਸੀਵਰੇਜ ਲਾਈਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਹੋਰ ਵੀ ਕਈ ਵਿਕਾਸ ਕਾਰਜ ਹੁਸ਼ਿਆਰਪੁਰ ਵਿਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ, ਮੋਹਿਤ ਸੈਣੀ, ਵਿਜੇ ਅਗਰਵਾਲ, ਬਲਵੀਰ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਘੱਟ ਸੌਣ ਵਾਲਿਆਂ ਨੂੰ ਸ਼ੂਗਰ ਦਾ ਵਧੇਰੇ ਖ਼ਤਰਾ, ਸਰਵੇਖਣ ਦੌਰਾਨ ਸਾਹਮਣੇ ਆਏ ਹੈਰਾਨੀਜਨਕ ਅੰਕੜੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News