ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹੀਂ ਆਉਣ ਦਿੱਤੀ ਜਾਵੇਗੀ ਪਾਣੀ ਦੀ ਕਮੀ: ਬ੍ਰਹਮ ਸ਼ੰਕਰ ਜਿੰਪਾ

Tuesday, Jul 09, 2024 - 01:10 PM (IST)

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹ ਸੋਮਵਾਰ ਪਿੰਡ ਥੱਥਲਾਂ ਵਿਚ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਲੰਬੇ ਸਮੇਂ ਤੋਂ ਸਿੰਚਾਈ ਟਿਊਬਵੈੱਲ ਦੀ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਪਿੰਡ ਦੇ ਛੋਟੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਕਰੀਬ 2 ਕਿਲੋਮੀਟਰ ਲੰਬੀ ਪਾਈਪ ਲਾਈਨ ਵੀ ਵਿਛਾਈ ਗਈ ਹੈ, ਜਿਸ ਨਾਲ ਕਰੀਬ 100 ਏਕੜ ਜ਼ਮੀਨ ਨੂੰ ਸਿੰਚਾਈ ਦੀ ਸੁਵਿਧਾ ਮਿਲੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਹਾਦਸੇ 'ਚ ਔਰਤ ਦੀ ਮੌਤ, ਟੁਕੜਿਆਂ 'ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ

ਉਨ੍ਹਾਂ ਕਿਹਾ ਕਿ ਫਸਲ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਵਿਚੋਂ ਇਕ ਹੈ, ਜਿਸ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਕਿਸੇ ਵੀ ਖੇਤਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਇਸ ਦੌਰਾਨ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਰਾਜਨ, ਐੱਸ. ਡੀ. ਓ. ਹਰਦੀਪ ਸਿੰਘ, ਪਿੰਡ ਦੇ ਸਰਪੰਚ, ਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News