ਮੰਤਰੀ ਹਰਦੀਪ ਮੁੰਡੀਆਂ ਬੋਲੇ, ਟਾਂਡਾ, ਦਸੂਹਾ ਤੇ ਮੁਕੇਰੀਆਂ ਲਈ ਗਰਾਂਟਾਂ ਦੇ ਹੋਣਗੇ ਵਿਸ਼ੇਸ਼ ਪੈਕੇਜ ਜਾਰੀ

Sunday, Nov 24, 2024 - 04:59 PM (IST)

ਮੰਤਰੀ ਹਰਦੀਪ ਮੁੰਡੀਆਂ ਬੋਲੇ, ਟਾਂਡਾ, ਦਸੂਹਾ ਤੇ ਮੁਕੇਰੀਆਂ ਲਈ ਗਰਾਂਟਾਂ ਦੇ ਹੋਣਗੇ ਵਿਸ਼ੇਸ਼ ਪੈਕੇਜ ਜਾਰੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਹੋਏ ਇਕ ਸਮਾਗਮ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਚੇਅਰਮੈਨ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਚੌਧਰੀ ਰਾਜਵਿੰਦਰ ਸਿੰਘ ਰਾਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਵਲੰਟੀਅਰ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਬੀਤੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਨੇ ਜੋ ਵਿਕਾਸ ਕਾਰਜ ਕੀਤੇ ਹਨ ਉਹ ਹੁਣ ਤੱਕ ਰਾਜ ਕਰਕੇ ਗਈਆਂ ਨਹੀਂ ਕਰ ਸਕੀਆਂ ਇਸੇ ਕਾਰਨ ਹੀ ਅੱਜ ਆਮ ਆਦਮੀ ਪਾਰਟੀ ਤੋਂ ਹਰੇਕ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ।  ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਈ ਸ਼ਾਨਦਾਰ ਜਿੱਤ ਅਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਜਿੱਤ ਤੋਂ ਸਾਫ਼ ਹੋ ਜਾਂਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਬੀਤੇ ਸਮੇਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰਹਾਂ ਸੰਤੁਸ਼ਟ ਹਨ ਇਸੇ ਕਰਕੇ ਹੀ ਪੰਜਾਬ ਦੇ ਲੋਕਾਂ ਨੇ 'ਆਪ' ਪਾਰਟੀ ਨੂੰ ਸਮਰਥਨ ਦਿੰਦੇ ਹੋਏ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਦਾਨ ਕੀਤੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ: ਸ਼ਰਾਬ ਨੇ ਮਰਵਾ 'ਤਾ ਮਾਪਿਆਂ ਦਾ ਸੋਹਣਾ-ਸੁਨੱਖਾ ਮੁੰਡਾ

ਇਸ ਸਮੇਂ ਉਨ੍ਹਾਂ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਹਲਕਾ ਟਾਂਡਾ, ਦਸੂਹਾ ਅਤੇ ਮਕੇਰੀਆਂ ਜਿੱਥੇ ਕਿ ਉਨ੍ਹਾਂ ਦਾ ਜੱਦੀ ਪਿੰਡ ਹਯਾਤਪੁਰ ਹੈ, ਦੇ ਵਾਸਤੇ ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਦੇ ਪੈਕੇਜ ਜਾਰੀ ਕੀਤੇ ਜਾਣਗੇ।  ਇਸ ਮੌਕੇ ਉਨਾਂ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਸਮੁੱਚੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਤਿੰਨੋਂ ਹੀ ਹਲਕਿਆਂ ਦੇ ਵਿਕਾਸ ਵਾਸਤੇ ਪੂਰੀ ਤਰ੍ਹਾਂ ਬਚਨ ਵੱਧ ਹਨ। 

ਇਸ ਸਮੇਂ ਵਿਧਾਇਕ ਜਸਬੀਰ ਸਿੰਘ ਰਾਜਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਜ਼ਿਲ੍ਹਾ ਪੁਲਸ ਵੱਲੋਂ ਗਾਰਡ ਆਫ਼ ਆਨਰ ਦਾ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਜਿਸ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਰਵੇਸ਼ ਸਿਆਸਤਦਾਨ ਗਿਆਨੀ ਕਰਤਾਰ ਸਿੰਘ ਜੀ ਦੀ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸ਼ਰਧਾਂਜਲੀ ਭੇਂਟ ਕੀਤੀ।

ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ ਦੇ ਗੋਲ਼ੀਆਂ ਮਾਰ ਕੇ ਕਤਲ

ਇਸ ਮੌਕੇ ਮਾਸਟਰ ਮਹਿੰਦਰ ਸਿੰਘ ਗਿੱਲ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਸਰਪੰਚ ਜਸਵੰਤ ਸਿੰਘ ਬਿੱਟੂ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਪ੍ਰੇਮ ਪਡਵਾਲ, ਮਾਸਟਰ ਕੁਲਵੰਤ ਸਿੰਘ ਜਹੂਰਾ, ਸੋਨੂ ਜਹੂਰਾ, ਕੌਂਸਲਰ ਹਰੀ ਕ੍ਰਿਸ਼ਨ ਸੈਣੀ, ਕੌਂਸਲਰ ਦਵਿੰਦਰਜੀਤ ਸਿੰਘ ਬਿੱਲੂ,ਤੋਂ ਇਲਾਵਾ ਤਹਿਸੀਲਦਾਰ ਹਰਮਿੰਦਰ ਸਿੰਘ, ਰਾਜਨ ਸੋਂਧੀ ,ਅਨਿਲ ਗੋਰਾ, ਨੰਬਰਦਾਰ ਹਰਵਿੰਦਰ ਕਲੋਟੀ, ਹਰਮੀਤ ਸਿੰਘ ਬੜੈਚ, ਪਰਮਜੀਤ ਸਿੰਘ ਪੰਮੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਮੱਥਾ ਟੇਕ ਘਰ ਆਏ ਮੁੰਡੇ ਨੂੰ ਦੋਸਤਾਂ ਨੇ ਬਾਹਰ ਬੁਲਾਇਆ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News