ਮੰਤਰੀ ਹਰਜੋਤ ਬੈਂਸ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Saturday, Nov 22, 2025 - 06:17 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਹੋ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਅੱਜ ਜਾਇਜ਼ਾ ਲਿਆ। ਬੈਂਸ ਨੇ ਸਥਾਨਕ ਅਧਿਕਾਰੀਆਂ ਨਾਲ ਸਮੂਹ ਇੰਤਜ਼ਾਮਾਂ ਦੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭਲਕੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਵਿਰਾਸਤ ਅਤੇ ਪਰੰਪਰਾਵਾਂ ਦਾ ਪ੍ਰਤੀਕ ਹਨ, ਇਸ ਲਈ ਉਨ੍ਹਾਂ ਦੀ ਸ਼ਾਨ ਦੇ ਅਨੁਸਾਰ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਹੈ। ਕੈਬਨਿਟ ਮੰਤਰੀ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਵਰਤਣ ਅਤੇ ਟ੍ਰੈਫਿਕ ਵਿਭਾਗ ਨੂੰ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ: 29 ਨਵੰਬਰ ਤੱਕ ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹਿਣਗੇ ਸ਼ਰਾਬ ਦੇ ਸਾਰੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
