3 ਕਰੋੜ ਦੀ ਲਾਗਤ ਨਾਲ ਜਲਦ ਸ਼ੁਰੂ ਹੋਵੇਗਾ ਰਾਸ਼ਟਰੀ ਮਾਰਗ ਦੀ ਮੁਰੰਮਤ ਦਾ ਕੰਮ: ਹਰਜੋਤ ਬੈਂਸ
Monday, Feb 12, 2024 - 05:12 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਲਦ 3 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਰਾਸ਼ਟਰੀ ਮਾਰਗ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਸਡ਼ਕ ’ਤੇ ਸੁਚਾਰੂ ਆਵਾਜਾਈ ਜਲਦ ਸ਼ੁਰੂ ਹੋ ਜਾਵੇਗੀ।
ਇਹ ਜਾਣਕਾਰੀ ਉਨ੍ਹਾਂ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 5 ਵਿਚ ਲੱਗੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਦਿੱਤੀ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ ਬੰਦ ਹੋਣ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਮਾਰਗ ’ਤੇ ਕਈ ਥਾਵਾਂ ’ਤੇ ਟੋਏ ਪੈਣੇ ਸ਼ੁਰੂ ਹੋਏ ਸਨ, ਜਿਸ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਉਹ ਸਡ਼ਕਾਂ ਜਿੱਥੋਂ ਟੋਲ ਪਲਾਜ਼ਾ ਬੰਦ ਕਰਵਾਏ ਗਏ ਸਨ, ਦੀ ਜਲਦ ਮੁਰੰਮਤ ਕਰਵਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਜੰਗੀ ਪੱਧਰ ’ਤੇ ਇਨ੍ਹਾਂ ਸਡ਼ਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ: ਜਲੰਧਰ ਦੇ BSF ਹੈੱਡਕੁਆਰਟਰ ਪੁੱਜੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕਿਸਾਨ ਅੰਦੋਲਨ 'ਤੇ ਕਹੀਆਂ ਅਹਿਮ ਗੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।