ਜਲੰਧਰ ਪਹੁੰਚੇ ਕੈਬਨਿਟ ਮੰਤਰੀ ਧਾਲੀਵਾਲ, ਮੰਡੀਆਂ ਨੂੰ ਲੈ ਕੇ ਸ਼ੁਰੂ ਕੀਤਾ ਇਹ ਕੰਮ

02/22/2023 1:02:56 PM

ਜਲੰਧਰ (ਵਰੁਣ)- ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਅੱਜ ਮਕਸੂਦਾ ਸਬਜ਼ੀ ਮੰਡੀ ਸਥਿਤ ਡੀ. ਓ. ਦਫ਼ਤਰ ਪੁੱਜੇ। ਦਰਅਸਲ ਧਾਲੀਵਾਲ ਨੇ ਅੱਜ ਇਥੇ ਵੱਖ-ਵੱਖ ਮੰਡੀਆਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਪ੍ਰੈਸ ਕਾਨਫ਼ਰੰਸ ਕੀਤੀ।
ਧਾਲੀਵਾਲ ਨੇ ਕਿਹਾ ਕਿ ਜਦੋਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਸਨ ਤਾਂ ਉਨ੍ਹਾਂ ਨੇ ਮੰਡੀਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਜ਼ਿਲ੍ਹਾ ਜਲੰਧਰ ਅਧੀਨ ਕੁੱਲ 12 ਮਾਰਕੀਟ ਕਮੇਟੀਆਂ ਆਉਂਦੀਆਂ ਹਨ ਅਤੇ ਇਨ੍ਹਾਂ ਮੰਡੀਆਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਵੇਂ ਕਿ ਮੰਡੀਆਂ ਅੰਦਰ ਸੜਕਾਂ ਦੀ ਮੁਰੰਮਤ, ਪੀ. ਐੱਮ. ਜੀ. ਐੱਸ. ਵਾਈ. ਸਕੀਮ ਤਹਿਤ ਸੜਕਾਂ ਨੂੰ ਅਪਗ੍ਰੇਡ ਕਰਨਾ, ਇਨ੍ਹਾਂ ਕੰਮਾਂ ਦੀ ਕੁੱਲ ਲਾਗਤ 11473 ਲੱਖ ਰੁਪਏ ਹੈ। ਇਨ੍ਹਾਂ ਕੰਮਾਂ ਨੂੰ ਸ਼ੁਰੂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News