ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ: ਕਟਾਰੂਚੱਕ
Wednesday, Aug 16, 2023 - 05:06 PM (IST)

ਰੂਪਨਗਰ (ਵਿਜੇ)-ਆਜ਼ਾਦੀ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਸ ਮੁਖੀ ਵਿਵੇਕਸੀਲ ਸੋਨੀ ਵੱਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਿਜਾਇਆ ਗਿਆ। ਇਸ ਮੌਕੇ ਡੀ. ਐੱਸ. ਪੀ. ਸਪੈਸ਼ਲ ਕ੍ਰਾਈਮ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਗਈ, ਜਿਸ ਵਿਚ ਪੰਜਾਬ ਪੁਲਸ ਪੁਰਸ਼, ਪੰਜਾਬ ਪੁਲਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਸਮਾਰੋਹ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਦੀ ਪ੍ਰਾਪਤੀ ਤਹਿਤ ਪਹਿਲਾਂ ਹੀ ਵੱਖ-ਵੱਖ ਪ੍ਰਾਜੈਕਟ ਚੱਲ ਰਹੇ ਹਨ। ਇਸ ਸਾਲ ਪੂਰੇ ਸੂਬੇ ’ਚ 1.25 ਕਰੋੜ ਤੋਂ ਵੱਧ ਬੂਟੇ ਲਾਏ ਜਾਣਗੇ ਤਾਂ ਜੋ ਪੰਜਾਬ ’ਚ ਜੰਗਲਾਤ ਦਾ ਘੇਰਾ ਵਧਾਇਆ ਜਾ ਸਕੇ। ਸੂਬੇ ਦੇ ਲੋਕਾਂ ਲਈ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ’ਤੇ ਸਰਕਾਰ ਜ਼ੋਰ ਦੇ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਦਿਸਣ ਲੱਗਾ ਹੜ੍ਹਾਂ ਦੀ ਤਬਾਹੀ ਦਾ ਮੰਜ਼ਰ, ਸਤਲੁਜ ਦਰਿਆ ਦੇ ਪਾਣੀ 'ਚ ਰੁੜ੍ਹੇ ਪਿਓ-ਪੁੱਤਰ
ਜ਼ਿਲ੍ਹਾ ਰੂਪਨਗਰ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਬਣਾਉਣ ਦੇ ਮੰਤਵ ਨਾਲ 270 ਛੋਟੇ ਖੇਡ ਮੈਦਾਨ ਤੇ 15 ਵੱਡੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਜ਼ਿਲ੍ਹੇ ’ਚ 2.50 ਲੱਖ ਪੌਦੇ ਲਾਏ ਜਾ ਰਹੇ ਹਨ ਅਤੇ ਸਾਰੇ ਪੌਦੇ ਵਣ ਮੰਡਲ ਰੂਪਨਗਰ ਦੀਆਂ ਵੱਖ-ਵੱਖ ਨਰਸਰੀਆਂ ’ਚੋਂ ਉਪਲੱਬਧ ਕਰਵਾਏ ਗਏ ਹਨ। ਮਨਰੇਗਾ ਤਹਿਤ ਸਾਲ 2023-24 ਦੌਰਾਨ ਜ਼ਿਲ੍ਹਾ ਰੂਪਨਗਰ ਵੱਲੋਂ 65.00 ਕਰੋੜ ਰੁਪਏ ਖ਼ਰਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਤਹਿਤ 4.50 ਲੱਖ ਬੂਟੇ ਲਾਏ ਜਾਣਗੇ। ਅਖੀਰ ’ਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਅਤੇ ਖ਼ੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ’ਚ ਲਗਾਤਾਰ ਉਪਰਾਲੇ ਹੋ ਰਹੇ ਹਨ।
ਇਸ ਸਮਾਰੋਹ ਵਿਚ ਪਹੁੰਚੇ ਜ਼ਿਲੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਕੈਬਨਿਟ ਮੰਤਰੀ ਨੇ ਸਾਲ ਭੇਟ ਕਰਕੇ ਸਨਮਾਨਤ ਕੀਤਾ ਅਤੇ ਕਿਹਾ ਕਿ ਇਹ ਸਾਡੇ ਦੇਸ਼ ਦਾ ਮਾਣ ਹਨ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਪਿਆਰ ਦੀ ਭਾਵਨਾ ਭਰਦੇ ਹੋਏ ਕੋਰੀਓਗ੍ਰਾਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਪ੍ਰੋਗਰਾਮ ਦੇ ਅੰਤ ’ਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੇ, ਹੜ੍ਹਾਂ ਦੌਰਾਨ ਨਿਸ਼ਕਾਮ ਸੇਵਾ ਕਰਨ ਵਾਲੇ, ਸਮਾਜ ਸੇਵੀਆਂ, ਜਿਲਾ ਪ੍ਰਸ਼ਾਸਨ ਵਿਚ ਆਪਣੀ ਡਿਊਟੀ ਨੂੰ ਪੂਰੀ ਈਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਵਾਲਿਆਂ ਅਤੇ ਹੋਰ ਵੱਡੀਆਂ ਸ਼ਖਸੀਅਤਾਂ ਨੂੰ ਮੁੱਖ ਮਹਿਮਾਨ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਏ. ਡੀ. ਜੀ. ਪੀ (ਐੱਸ. ਟੀ. ਐੱਫ਼.) ਰਾਜੇਸ਼ ਕੁਮਾਰ ਜੈਸਵਾਲ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਰੂਪਨਗਰ ਸ਼ਾਮ ਲਾਲ, ਸੀ. ਜੇ. ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਹਿਮਾਂਸ਼ੀ ਗਲਹੋਤਰਾ ਸਮੇਤ ਜੱਜ ਸਾਹਿਬਾਨ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫਸਰ ਅਨਮਜੋਤ ਕੌਰ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਮਨਪ੍ਰੀਤ ਸਿੰਘ, ਜੇ. ਐੱਮ. ਆਈ. ਸੀ. ਪਾਰੁਲ, ਐੱਸ. ਡੀ. ਐੱਮ. ਰੂਪਨਗਰ ਹਰਬੰਸ ਸਿੰਘ, ਤਹਿਸੀਲਦਾਰ ਰੂਪਨਗਰ ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਜ਼ਿਲਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ (ਜੰਗਲੀ ਜੀਵ) ਕੁਲਰਾਜ ਸਿੰਘ, ਪੁਲਸ ਪ੍ਰਸ਼ਾਸਨ ਤੋਂ ਐੱਸ. ਪੀ. ਹੈੱਡਕੁਆਰਟਰ ਰਾਜਪਾਲ ਸਿੰਘ ਹੁੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ