ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕੰਮਾਂ ਲਈ ਗ੍ਰਾਂਟ ਜਾਰੀ

10/21/2021 4:26:34 PM

ਟਾਂਡਾ ਉੜਮੁੜ (ਪੰਡਿਤ)-ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕੰਮਾਂ ਲਈ ਗ੍ਰਾਂਟ ਜਾਰੀ ਕੀਤੀ ਗਈ। ਇਸ ਦੌਰਾਨ ਬਲਾਕ ਕਾਂਗਰਸ ਦੇ ਪ੍ਰਧਾਨ ਅਵਤਾਰ ਸਿੰਘ ਖੋਖਰ, ਯੂਥ ਪ੍ਰਧਾਨ ਗੋਲਡੀ ਕਲਿਆਣਪੁਰ, ਪੁਸ਼ਪਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਪਿੰਡ ਝਾਂਸ ਦੀ ਸਰਪੰਚ ਰੋਸ਼ਨ ਜੋਤੀ ਨੂੰ ਵਿਕਾਸ ਕੰਮਾਂ ਲਈ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ।

ਇਸ ਦੌਰਾਨ ਗਿਲਜੀਆਂ ਨੇ ਪਿੰਡ ਘੁੱਲ ਵਿਚ ਵਾਲਮੀਕਿ ਧਰਮਸ਼ਾਲਾ ਲਈ 3 ਲੱਖ ਰੁਪਏ, ਪੱਤੀ ਪਸਵਾਲ ਲਈ 2 ਲੱਖ ਅਤੇ ਡੂਮਾਨਾ ਲਈ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦੇ ਹੋਏ ਆਖਿਆ ਕਿ ਪੰਜਾਬ ਨਿਰਮਾਣ ਸਕੀਮ ਤਹਿਤ ਸਮੂਹ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨ੍ਹਾਂ ਆਖਿਆ ਕਿ ਹਲਕੇ ਦੇ ਬਹੁਪੱਖੀ ਵਿਕਾਸ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਉੱਪ ਮੁੱਖ ਮੰਤਰੀ ਰੰਧਾਵਾ ਨੇ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਕੀਤੇ ਅਹਿਮ ਐਲਾਨ

ਇਸ ਮੌਕੇ ਮਨਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਦਯਾ ਸਿੰਘ, ਸੁਖਜੀਤ ਸਿੰਘ, ਸਤਪਾਲ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਤਨਾਮ ਸਿੰਘ, ਮੱਖਣ ਸਿੰਘ, ਪ੍ਰੀਤਮ ਸਿੰਘ, ਨਿਰਮਲ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ ਆਦਿ ਮੌਜੂਦ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News