ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਵਿਦੇਸ਼ ਮੰਤਰਾਲੇ ਨੂੰ ਵੀਜ਼ਾ ਸੇਵਾਵਾਂ ਬਹਾਲ ਕਰਨ ਦੀ ਕੀਤੀ ਮੰਗ

10/16/2023 8:13:47 PM

ਜਲੰਧਰ : ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ, ਜਿਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਹਨ, ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ।  ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਪ੍ਰਵਾਸੀ ਵਿਸ਼ੇਸ਼ ਤੌਰ 'ਤੇ ਪੰਜਾਬੀਆਂ ਵੱਲੋਂ ਆਪਣੇ ਮਾਤਾ-ਪਿਤਾ ਦੀ ਗੰਭੀਰ ਬਿਮਾਰੀ, ਪਰਿਵਾਰਕ ਵਿਆਹਾਂ ਅਤੇ ਹੋਰ ਪਰਿਵਾਰਕ ਜ਼ਰੂਰਤਾਂ ਲਈ ਭਾਰਤੀ ਵੀਜ਼ਾ ਪ੍ਰਾਪਤ ਕਰਨ ਦੀ ਅਸਮਰੱਥਾ ਬਾਰੇ ਹਰ ਰੋਜ਼ ਬਹੁਤ ਸਾਰੀਆਂ ਬੇਨਤੀਆਂ ਮਿਲ ਰਹੀਆਂ ਹਨ। ਪੰਜਾਬ ਦੇ ਹਰ ਦੂਜੇ ਘਰ ਕੈਨੇਡਾ ਵਿੱਚ ਪਰਿਵਾਰ ਦਾ ਕੋਈ ਨਾ ਕੋਈ ਮੈਂਬਰ ਰਹਿੰਦਾ ਹੈ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਉਹ ਸਿਰਫ਼ ਮੌਤ ਦੇ ਮਾਮਲਿਆਂ ਲਈ ਹੀ ਐਮਰਜੈਂਸੀ ਵੀਜ਼ਾ 'ਤੇ ਵਿਚਾਰ ਕਰ ਸਕਦੇ ਹਨ। ਕਿਸੇ ਹੋਰ ਐਮਰਜੈਂਸੀ ਦੇ ਮਾਮਲਿਆਂ ਲਈ ਉਹ ਵਿਦੇਸ਼ ਮੰਤਰਾਲੇ ਤੋਂ ਨੀਤੀਗਤ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰਦੇ ਹਨ। ਸਾਹਨੀ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੂੰ ਵੀਜ਼ਾ ਨਾ ਜਾਰੀ ਕਰਨ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਸਾਹਨੀ ਨੇ ਉਮੀਦ ਪ੍ਰਗਟ ਕੀਤੀ ਕਿ ਚੰਗੀ ਸੂਝ-ਬੂਝ ਤੋਂ ਕੰਮ ਲੈਂਦਿਆਂ ਵਿਦੇਸ਼ ਮੰਤਰਾਲਾ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨ ਅਤੇ ਕੌਂਸਲੇਟ ਨੂੰ ਵੀਜ਼ਾ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕਰੇਗਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਭਾਰਤੀ ਮਿਸ਼ਨਾਂ ਵਿੱਚ ਸਟਾਫ ਦੀ ਕਮੀ ਦੇ ਮਾਮਲੇ ਵਿੱਚ, ਈ-ਵੀਜ਼ਾ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ, ਪਰ ਅਸੀਂ ਆਪਣੇ ਹੀ ਭੈਣਾਂ-ਭਰਾਵਾਂ ਨੂੰ ਕਿਸੇ ਗ਼ਲਤੀ ਬਗੈਰ ਸਜ਼ਾ ਨਹੀਂ ਦੇ ਸਕਦੇ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Anuradha

This news is Content Editor Anuradha