ਘਰ ''ਚ ਦਾਖਲ ਹੋ ਕੇ ਨਾਬਾਲਗ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ
Friday, Jul 24, 2020 - 06:44 PM (IST)

ਵਲਟੋਹਾ (ਗੁਰਮੀਤ)— ਜ਼ਿਲ੍ਹਾ ਤਰਨਤਾਰਨ ਦੇ ਪਿੰਡ ਘਰਿਆਲਾ ਵਿਖੇ ਘਰ 'ਚ ਦਾਖਲ ਹੋ ਕੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ਮੁਤਾਬਕ ਪੀੜਤ ਲੜਕੀ ਨੇ ਦੱਸਿਆ ਕਿ ਬੀਤੇ ਦਿਨ ਉਹ ਘਰ 'ਚ ਇਕੱਲੀ ਸੀ ਤਾਂ ਉਨਾਂ ਦੇ ਮੁਹੱਲੇ ਦਾ ਲੜਕਾ ਕੰਧ ਟੱਪ ਕੇ ਸਾਡੇ ਘਰ ਆ ਗਿਆ। ਜਿਸ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਰੌਲਾ ਪਾਉਣ 'ਤੇ ਮੌਕੇ ਤੋਂ ਭੱਜ ਗਿਆ। ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਆਪਣੇ ਮਾਪਿਆਂ ਨੂੰ ਕੀਤੀ।
ਇਸ ਸਬੰਧੀ ਏ. ਐੱਸ. ਆਈ. ਕਰਮਜੀਤ ਕੌਰ ਨੇ ਦੱਸਿਆ ਕਿ ਮੁਦਈਆ ਦੇ ਬਿਆਨਾਂ 'ਤੇ ਮਨਦੀਪ ਸਿੰਘ ਉਰਫ ਮੀਪਾ ਪੁੱਤਰ ਸੀਤਲ ਸਿੰਘ ਵਾਸੀ ਘਰਿਆਲਾ ਖਿਲਾਫ ਮੁਕੱਦਮਾ ਨੰਬਰ 180 ਧਾਰਾ 354/452 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।