ਨਾਬਾਲਗ ਕੁੜੀ ਨੂੰ ਵਰਗਲਾ ਕੇ ਘਰੋਂ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Tuesday, Sep 06, 2022 - 10:49 AM (IST)

ਟਾਂਡਾ ਉੜਮੁੜ੍ਹ (ਪਰਮਜੀਤ ਸਿੰਘ ਮੋਮੀ, ਪੰਡਿਤ) - ਟਾਂਡਾ ਅਧੀਨ ਆਉਂਦੇ ਇਕ ਪਿੰਡ ’ਚੋਂ ਨਾਬਾਲਿਗ ਕੁੜੀ ਨੂੰ ਵਰਗਲਾ ਕੇ ਘਰੋਂ ਭਜਾਉਣ ਵਾਲੇ ਇਕ ਨੌਜਵਾਨ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਬਲਦੇਵ ਸਿੰਘ ਵਾਸੀ ਵਾਦ ਸੰਵਾਦ ਖ਼ਿਲਾਫ਼ ਦਰਜ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ
ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਟਾਂਡਾ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ 16 ਸਾਲਾ ਨਾਬਾਲਿਗ ਕੁੜੀ ਘਰੋਂ ਬਾਹਰ ਗਈ ਸੀ ਪਰ ਵਾਪਸ ਨਹੀਂ ਆਈ। ਭਾਲ ਕਰਨ ’ਤੇ ਉਸ ਨੂੰ ਪਤਾ ਲੱਗਾ ਕਿ ਉਕਤ ਦੋਸ਼ੀ ਉਨ੍ਹਾਂ ਦੀ ਨਾਬਾਲਿਗ ਕੁੜੀ ਨੂੰ ਵਰਗਲਾ ਕੇ ਘਰੋਂ ਭਜਾ ਕੇ ਲੈ ਗਿਆ ਹੈ। ਹੁਣ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਏ.ਐੱਸ.ਆਈ ਅਮਰਜੀਤ ਸਿੰਘ ਜਾਂਚ ਪੜਤਾਲ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ