ਸ਼ੱਕੀ ਹਾਲਾਤ ’ਚ ਨਾਬਾਲਗ ਕੁੜੀ ਲਾਪਤਾ, ਮਾਮਲਾ ਦਰਜ

Saturday, Jul 13, 2024 - 04:03 PM (IST)

ਸ਼ੱਕੀ ਹਾਲਾਤ ’ਚ ਨਾਬਾਲਗ ਕੁੜੀ ਲਾਪਤਾ, ਮਾਮਲਾ ਦਰਜ

ਕਪੂਰਥਲਾ (ਮਹਾਜਨ/ਭੂਸ਼ਣ)-ਕਪੂਰਥਲਾ ਸ਼ਹਿਰ ਦੇ ਪੀਰ ਚੌਧਰੀ ਰੋਡ ’ਤੇ ਸਥਿਤ ਇਕ ਸਰਕਾਰੀ ਗੋਦਾਮ ’ਚ ਰਹਿਣ ਵਾਲੇ ਇਕ ਪਰਿਵਾਰ ਦੀ ਕਰੀਬ ਸਾਢੇ 12 ਸਾਲ ਦੀ ਨਾਬਾਲਗ ਵਿਦਿਆਰਥਣ ਸ਼ੱਕੀ ਹਾਲਾਤ ’ਚ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀਰ ਚੌਧਰੀ ਰੋਡ ਨੇੜੇ ਸਰਕਾਰੀ ਗੋਦਾਮ ਵਿਚ ਵਿਅਕਤੀ ਨੇ ਦੱਸਿਆ ਕਿ ਉਸ ਦੀਆਂ 3 ਲੜਕੀਆਂ ਅਤੇ 2 ਲੜਕੇ ਹਨ। ਉਸ ਦੀ ਇਕ ਬੇਟੀ ਹੈ, ਜਿਸ ਦੀ ਉਮਰ ਕਰੀਬ ਸਾਢੇ 12 ਸਾਲ ਹੈ। ਉਹ 5ਵੀਂ ਜਮਾਤ ਦੀ ਵਿਦਿਆਰਥਣ ਹੈ। ਜੋ ਨੇੜਲੇ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ। ਸਕੂਲ ਦੀਆਂ ਛੁੱਟੀਆਂ ਹੋਣ ਕਾਰਨ ਉਹ ਘਰ ਹੀ ਰਹਿੰਦੀ ਸੀ। 4 ਜੁਲਾਈ ਨੂੰ ਸਵੇਰੇ ਸਾਢੇ ਸੱਤ ਵਜੇ ਉਹ ਬੱਚਿਆਂ ਨਾਲ ਖੇਡਣ ਲਈ ਨੇੜਲੇ ਡਾਕਟਰ ਦੇ ਘਰ ਗਈ ਸੀ ਪਰ ਉਸ ਤੋਂ ਬਾਅਦ ਉਹ ਘਰ ਨਹੀਂ ਪਰਤੀ।

ਵਿਦਿਆਰਥਣ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਆਲੇ-ਦੁਆਲੇ ਅਤੇ ਉਸ ਦੇ ਕਰੀਬੀ ਰਿਸ਼ਤੇਦਾਰਾਂ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਜਦੋਂ ਉਹ ਨਹੀਂ ਮਿਲੀ ਤਾਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਕੋਈ ਅਣਪਛਾਤਾ ਵਿਅਕਤੀ ਉਸ ਦੀ ਲੜਕੀ ਨੂੰ ਵਰਗਲਾ ਕੇ ਕਿਤੇ ਲੈ ਗਿਆ ਹੈ ਅਤੇ ਕਿਸੇ ਗੁਪਤ ਥਾਂ ’ਤੇ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ- ਮੁੰਡੇ ਦਾ ਸ਼ਰਮਨਾਕ ਕਾਰਾ, ਮੰਗੇਤਰ ਦੀਆਂ ਨਿੱਜੀ ਤਸਵੀਰਾਂ ਕੀਤੀਆਂ ਵਾਇਰਲ, ਜਦ ਖੁੱਲ੍ਹੀ ਸੱਚਾਈ ਤਾਂ ਕੁੜੀ ਦੇ ਉੱਡੇ ਹੋਸ਼

ਥਾਣਾ ਸਿਟੀ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਪਿਤਾ ਵਲੋਂ ਜਿਸ ਡਾਕਟਰ ਦੇ ਘਰ ਲੜਕੀ ਦੇ ਜਾਣ ਦੀ ਗੱਲ ਕਹੀ ਗਈ ਹੈ, ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕੀਤੀ ਗਈ ਤਾਂ ਵੇਖਿਆ ਗਿਆ ਕਿ 3 ਜੁਲਾਈ ਨੂੰ ਲੜਕੀ ਸਵੇਰੇ ਉਸ ਦੇ ਘਰ ਗਈ ਸੀ ਤੇ ਸ਼ਾਮ ਨੂੰ ਘਰੋਂ ਵਾਪਸ ਆਉਂਦੀ ਵੀ ਦਿਖਾਈ ਦਿੱਤੀ। ਇਸ ਤੋਂ ਬਾਅਦ ਉਹ ਉਸ ਦੇ ਘਰ ਨਹੀਂ ਗਈ। ਦੂਜੇ ਪਾਸੇ ਇਕ ਹੋਰ ਕੈਮਰੇ ’ਚ ਵਿਦਿਆਰਥਣ ਸਵੇਰੇ ਆਟੋ ਰਿਕਸ਼ਾ ’ਚ ਬੈਠ ਕੇ ਜਾਂਦੀ ਦਿਖਾਈ ਦਿੱਤੀ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਹੋਰ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲਾਪਤਾ ਲੜਕੀ ਨੂੰ ਜਲਦੀ ਲੱਭ ਲਿਆ ਜਾਵੇਗਾ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਦਿਸ਼ਾ-ਨਿਰਦੇਸ਼ ਹੋਏ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News